ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਸਾਨਾਂ ਦੇ ਹੱਕ ਦੇ ਲਈ ਆਵਾਜ਼ ਉਠਾਈ ਹੈ ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਕਿਸਾਨਾਂ ਦੇ ਲਈ ਮੁਆਵਜੇ ਦੀ ਮੰਗ ਕੀਤੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਉਹਨਾਂ ਲਿਖਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਕਪਾਹ ਦੀ ਫਸਲ ਨੂੰ ਗੁਲਾਬੀ ਬੋਰ ਕੀੜੇ ਦੇ ਹਮਲੇ ਤੋਂ ਬਚਾਉਣ ਲਈ ਕੋਈ ਸਹਾਇਤਾ ਨਹੀਂ ਦਿੱਤੀ ਜਾ ਰਹੀ ਹੈ।
ਖੇਤੀਬਾੜੀ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਕਿਸਾਨਾਂ ਦੇ ਹੋ ਰਹੇ ਨੁਕਸਾਨ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ। ਪਿਛਲੇ ਸਾਲ ਵੀ ਕਿਸਾਨਾਂ ਨੂੰ ਗੁਲਾਬੀ ਕੀੜੇ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਿਆ ਅਤੇ ਜੇਕਰ ਇਹ ਰੁਝਾਨ ਜਾਰੀ ਰਿਹਾ ਤਾਂ ਪੰਜਾਬ ਵਿੱਚ ਕਪਾਹ ਹੇਠ ਰਕਬਾ ਹੋਰ ਘਟ ਜਾਵੇਗਾ।