ਵਿੱਕੀ ਮਿਡੂਖੇੜਾ ਦੀ ਅੰਤਿਮ ਅਰਦਾਸ ਤੇ ਪਹੁੰਚੇ ਸੁਖਬੀਰ ਬਾਦਲ ਨੇ ਕੀਤਾ ਇਹ ਵੱਡਾ ਐਲਾਨ
ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਅੰਤਿਮ ਅਰਦਾਸ ਮੌਕੇ ਐਤਵਾਰ ਪਿੰਡ ਮਿਡੂਖੇੜਾ ਵਿਖੇ ਅੰਤਿਮ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੁੱਜੇ ਅਤੇ ਮਿੱਡੂਖੇੜਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਮੋਹਾਲੀ ਵਿੱਚ ਯੂਥ ਅਕਾਲੀ ਵਿਕਰਮਜੀਤ ਸਿੰਘ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸਦੀ ਐਤਵਾਰ ਅੰਤਿਮ ਅਰਦਾਸ ਹੋਈ। ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਸਮੂਹ ਧਾਰਮਿਕ, ਰਾਜਨੀਤਕ ਅਤੇ ਸਿਆਸੀ ਸਖ਼ਸੀਅਤਾਂ ਵੱਡੀਆਂ ਗਿਣਤੀ ਵਿੱਚ ਹਾਜ਼ਰ ਹੋਈਆਂ ਅਤੇ ਮਿੱਡੂਖੇੜਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਦੂਰ-ਦੂਰ ਤੋਂ ਲੋਕਾਂ ਨੇ ਸ਼ਿਰਕਤ ਕੀਤੀ।
ਸ਼ਰਧਾਜਲੀ ਭੇੱਟ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਬੋਲਦੇ ਕਿਹਾ ਕਿ ਬਾਦਲ ਪਰਿਵਾਰ ਨਾਲ ਵਿੱਕੀ ਮਿਡੂਖੇੜਾ ਦਾ ਨਜ਼ਦੀਕੀ ਰਿਸ਼ਤਾ ਸੀ। ਇਹ ਪਰਿਵਾਰ ਪੰਥਕ ਪਰਿਵਾਰ ਹੈ, ਜਿਨ੍ਹਾਂ ਦੇ ਪਰਿਵਾਰ ਨੇ ਲੰਮੇ ਸਮੇਂ ਤੋਂ ਬਾਦਲ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਵਿੱਕੀ ਦੇ ਚਲੇ ਜਾਣ ਨਾਲ ਭਾਰੀ ਦੁਖ ਹੋਇਆ, ਉਹ ਇਕ ਮਿੱਠੇ ਸੁਭਾਅ ਵਾਲਾ ਨੌਜਵਾਨ ਸੀ ਅਤੇ ਸਾਰਥਕ ਸੋਚ ਸੀ। ਅੱਜ ਬੜੀ ਦੁਖ ਦੀ ਘੜੀ ਹੈ ਜਿਹੜੇ ਲੋਕਾਂ ਨੇ ਇਹ ਨੁਕਸਾਨ ਕੀਤਾ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਜ਼ਾ ਦਿਵਾਈ ਜਾਵੇਗੀ। ਸੁਖਬੀਰ ਬਾਦਲ ਨੇ ਵਿੱਕੀ ਮਿੱਡੂਖੇੜਾ ਦੀ ਯਾਦ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰ ਬਣਾਉਣ ਦਾ ਐਲਾਨ ਕੀਤਾ।