ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ ਗੁਰਪ੍ਰਤਾਪ ਸਿੰਘ ਵਡਾਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਨਾਦਰਸ਼ਾਹੀ ਅਤੇ ਮਨ ਮਰਜ਼ੀ ਵਾਲਾ ਰਵੱਈਆ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਢਾਹ ਲਾ ਚੁੱਕਾ ਹੈ। ਇਸ ਲਈ ਉਨ੍ਹਾਂ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੇ ਪਾਰਟੀ ਛੱਡਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
“ਸੁਖਬੀਰ ਬਾਦਲ ਦਾ ਨਾਦਰਸ਼ਾਹੀ ਅਤੇ ਮਨਮਰਜੀ ਵਾਲਾ ਵਤੀਰਾ ਅਕਾਲੀ ਦਲ ਨੂੰ ਲਾ ਰਿਹਾ ਢਾਹ” : ਵਡਾਲਾ
RELATED ARTICLES