HomePunjabi Newsਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ...

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਕੀਤੀ ਅਪੀਲ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਨੇ ਕਿਹਾ-ਜਲਦੀ ਕਰੋ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਜਥੇਦਾਰ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਸ ਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸ ’ਤੇ ਜਲਦ ਫੈਸਲਾ ਸੁਣਾਇਆ ਜਾਵੇ।

ਸੁਖਬੀਰ ਨੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਉਸ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਅਤੇ ਉਹ ਹੁਣ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣਾ ਚਾਹੁੰਦਾ ਹੈ ਅਤੇ ਜਲਦ ਇਸ ਸਬੰਧੀ ਫੈਸਲਾ ਕੀਤਾ ਜਾਵੇ। ਧਿਆਨ ਰਹੇ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ, ਪਰ ਤਨਖਾਹ ਲਗਾਉਣ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ।   

RELATED ARTICLES

Most Popular

Recent Comments