More
    HomePunjabi Newsਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ...

    ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

    ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ
    ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖ਼ਾਹੀਏ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਮੁਆਫ਼ੀਨਾਮਾ ਲੈ ਕੇ ਅਚਾਨਕ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ। ਇਸ ਤੋਂ ਇਲਾਵਾ ਅੱਜ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਅਤੇ ਸ਼ਰਨਜੀਤ ਸਿੰਘ ਢਿੱਲੋ ਵੀ ਆਪਣੇ ਸਪੱਸ਼ਟੀਕਰਨ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ।

    ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਉਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ, ਜਦੋਂ ਤੱਕ ਉਹ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਤੇ ਸੰਗਤਾਂ ਕੋਲ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ ਪਰ ਸੁਖਬੀਰ ਸਿੰਘ ਬਾਦਲ ਅੱਜ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਲੈ ਕੇ ਪੁੱਜ ਗਏ ਹਨ। ਸਮਝਿਆ ਜਾਂਦਾ ਹੈ ਕਿ ਉਹ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਹੋਣ ਕਾਰਨ ਆਪਣਾ ਸਪੱਸ਼ਟੀਕਰਨ ਦੇਣ ਲਈ ਪੁਜੇ ਹਨ।

    RELATED ARTICLES

    Most Popular

    Recent Comments