More
    HomePunjabi Newsਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

    ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

    ਸੁਖਬੀਰ ਬਾਦਲ ਨੂੰ ਕੀਤੇ ਗੁਨਾਹਾਂ ਲਈ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ

    ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਧਾਰਮਿਕ ਸਜਾ ਲਗਾਈ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ। ਸੁਖਬੀਰ ਬਾਦਲ ਉਤੇ ਉਨ੍ਹਾਂ ਦੀ ਸਰਕਾਰ ਸਮੇਂ ਡੇਰਾ ਸੱਚਾ ਸੌਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਦਾ ਆਰੋਪ ਲੱਗਿਆ ਸੀ।

    ਜਥੇਦਾਰ ਗਿਆਨੀ ਰਬਘੀਰ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਰਹਿੰਦੇ ਹੋਏ ਸੁਖਬੀਰ ਬਾਦਲ ਵੱਲੋਂ ਕੁੱਝ ਅਜਿਹੇ ਫੈਸਲੇ ਲਏ ਗਏ ਜਿਸ ਨਾਲ ਸਿੱਖ ਪੰਥ ਨੂੰ ਬਹੁਤ ਨੁਕਸਾਨ ਹੋਇਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2007 ਤੋਂ 2017 ਤੱਕ ਦੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਦੇ ਕੈਬਨਿਟ ਮੰਤਰੀਆਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਕ ਸਾਧਾਰਨ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਣ। ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਉਧਰ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਕੀਤੇ ਗਏ ਗੁਨਾਹਾਂ ਸਬੰਧੀ ਦੱਸਿਆ ਜਾਵੇਗਾ, ਜਿਸ ’ਤੇ ਸੁਖਬੀਰ ਸਿੰਘ ਬਾਦਲ ਆਪਣਾ ਪੱਖ ਰੱਖਣਗੇ।

    RELATED ARTICLES

    Most Popular

    Recent Comments