ਪ੍ਰਾਣ ਪ੍ਰਤਿਸ਼ਠਾ ਸਮਾਗਮ ਦੀ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਅੰਮਿ੍ਤਸਰ/ਬਿਊਰੋ ਨਿਊੁਜ਼ : ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ’ਤੇ ਅੰਮਿ੍ਤਸਰ ’ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਲੰਗਰ ਵਰਤਾਇਆ ਹੈ। ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਨਿਲ ਜੋਸ਼ੀ ਵੱਲੋਂ ਅਯੁੱਧਿਆ ਵਿਖੇ ਹੋਏ ਸ਼੍ਰੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਮੁੱਖ ਰੱਖਦੇ ਹੋਇਆ ਲੰਗਰ ਲਗਾਇਆ ਗਿਆ ਸੀ। ਇਸ ਲੰਗਰ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ।
ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਅਯੁੱਧਿਆ ਵਿਖੇ ਸ੍ਰੀ ਰਾਮ ਲਲਾ ਪ੍ਰਾਣ ਪ੍ਰਤਿਸ਼ਠਾ ਦੇ ਸਮਾਗਮ ਦੀ ਸਮੂਹ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਅਜਿਹਾ ਦੇਸ਼ ਹੈ ਜਿਥੇ ਹਰੇਕ ਧਰਮ ਦੇ ਲੋਕ ਆਪਸ ਵਿੱਚ ਮਿਲ ਜੁਲ ਕੇ ਹਰੇਕ ਖੁਸ਼ੀ ਗਮੀ ਵਿੱਚ ਸ਼ਾਮਿਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਵੀ ਇਸੇ ਤਰ੍ਹਾਂ ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਲੋਕ ਸ਼ਾਮਲ ਹੁੰਦੇ ਹਨ। ਸੁਖਬੀਰ ਬਾਦਲ ਨੇ ਪੰਜਾਬ ਵਿੱਚ ਇਸ ਦਿਨ ਨੂੰ ਲੈ ਕੇ ਛੁੱਟੀ ਨਾ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਵੀ ਕੀਤੀ।