HomePunjabi Newsਸੁਖਜਿੰਦਰ ਸਿੰਘ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਕਾਨੂੰਨੀ ਨੋਟਿਸ

ਸੁਖਜਿੰਦਰ ਸਿੰਘ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਕਾਨੂੰਨੀ ਨੋਟਿਸ

ਕੇਜਰੀਵਾਲ ਨੇ ਰੰਧਾਵਾ ਨੂੰ ਕਹਿ ਦਿੱਤਾ ਸੀ ਬੇਈਮਾਨ

ਪਠਾਨਕੋਟ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਹਲਕਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਧਿਆਨ ਰਹੇ ਕਿ ਕੇਜਰੀਵਾਲ ’ਤੇ ਆਰੋਪ ਹੈ ਕਿ ਉਨ੍ਹਾਂ ਲੰਘੇ ਕੱਲ੍ਹ ਡੇਰਾ ਬਾਬਾ ਨਾਨਕ ਵਿਖੇ ਇਕ ਚੋਣ ਰੈਲੀ ਦੌਰਾਨ ਰੰਧਾਵਾ ਨੂੰ ਬੇਈਮਾਨ ਕਹਿ ਦਿੱਤਾ ਸੀ। ਇਸ ਕਰਕੇ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜ ਕਿ ਮੁਆਫੀ ਮੰਗਣ ਲਈ ਕਿਹਾ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਵਿਚ ਤੁਸੀਂ ਜੇਲ੍ਹ ਗਏ ਸੀ  ਤੇ ਬੇਈਮਾਨ ਮੈਨੂੰ ਦੱਸ ਰਹੇ ਹੋ। ਰੰਧਾਵਾ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੇ ਮੁਆਫੀ ਨਾ ਮੰਗੀ ਤਾਂ ਉਹ ਆਪ ਸੁਪਰੀਮੋ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਮਾਣਹਾਨੀ ਕੇਸ ਦਾਇਰ ਕਰਨਗੇ। ਧਿਆਨ ਰਹੇ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿਚ ਜ਼ਿਮਨੀ ਚੋਣ 20 ਨਵੰਬਰ ਨੂੰ ਹੋਣੀ ਹੈ, ਜਿਸ ਨੂੰ ਲੈ ਕੇ ਸਿਆਸੀ ਆਗੂ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ਕਰ ਰਹੇ ਹਨ।

RELATED ARTICLES

Most Popular

Recent Comments