More
    HomePunjabi Newsਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ

    ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ

    ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ

    ਕਪੂਰਥਲਾ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਕਿਹਾ ਗਿਆ ਸੀ ਕਿ 205 ਭਾਰਤੀ ਡਿਪੋਰਟ ਕੀਤੇ ਹਨ ਪਰ ਅਸਲ ਵਿਚ ਜਦੋਂ ਚੈੱਕ ਕੀਤਾ ਤਾਂ 104 ਭਾਰਤੀਆਂ ਨੂੰ ਲੈ ਕੇ ਅਮਰੀਕਾ ਦਾ ਫੌਜੀ ਹਵਾਈ ਜਹਾਜ਼ ਅੰਮਿ੍ਰਤਸਰ ਇੰਟਰਨੈਸ਼ਨਲ ਏਅਰਪੋਰਟ ’ਤੇ ਪਹੁੰਚਿਆ। ਇਹਨਾਂ ’ਚ ਪੰਜਾਬ ਦੇ 30, ਹਰਿਆਣਾ ਤੇ ਗੁਜਰਾਤ ਦੇ 33-33 ਵਿਅਕਤੀਆਂ ਤੋਂ ਇਲਾਵਾ ਯੂ.ਪੀ, ਮਹਾਰਾਸ਼ਟਰ ਅਤੇ ਚੰਡੀਗੜ੍ਹ ਦੇ ਨੌਜਵਾਨ ਵੀ ਸ਼ਾਮਿਲ ਸਨ।

    ਖਹਿਰਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਾਂਗ ਵਿਵਹਾਰ ਕੀਤਾ ਗਿਆ ਤੇ ਉਹਨਾਂ ਨੂੰ ਬਕਾਇਦਾ ਹੱਥ ਕੜੀਆਂ ਤੇ ਬੇੜੀਆਂ ਲਗਾ ਕੇ ਅਮਰੀਕਾ ਤੋਂ ਜਹਾਜ਼ ’ਚ ਚੜ੍ਹਾਇਆ ਗਿਆ ਸੀ, ਜੋ ਕਿ ਅੰਮਿ੍ਰਤਸਰ ਪੁੱਜਣ ’ਤੇ ਖੋਲ੍ਹੀਆਂ ਗਈਆਂ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪੜੇ੍ਹ ਲਿਖੇ ਨੌਜਵਾਨਾਂ ਨੂੰ ਸੂਬੇ ਵਿੱਚ ਰੁਜ਼ਗਾਰ ਨਾ ਮਿਲਣ ਕਰਕੇ, 40 ਤੋਂ 50 ਲੱਖ ਰੁਪਏ ਲਗਾ ਕੇ ਅਮਰੀਕਾ ਜਾਣਾ ਪੈ ਰਿਹਾ ਹੈ। ਖਹਿਰਾ ਨੇ ਕਿਹਾ ਕਿ ਉਮੀਦ ਹੈ ਕਿ ਸਾਡੀ ਸਰਕਾਰ ਤੇ ਕੇਂਦਰ ਦੀ ਸਰਕਾਰ ਆਉਣ ਵਾਲੇ ਸਮੇਂ ’ਚ ਇਸ ਮਾਮਲੇ ਨੂੰ ਲੈ ਕੇ ਪਾਰਲੀਮੈਂਟ ’ਚ ਚਰਚਾ ਕਰਕੇ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਕੋਸ਼ਿਸ਼ ਕਰੇਗੀ। 

    RELATED ARTICLES

    Most Popular

    Recent Comments