More
    HomePunjabi Newsਧਰਮਿੰਦਰ ਨੂੰ ਧੋਖਾਧੜੀ ਦੇ ਮਾਮਲੇ ’ਚ ਸੰਮਨ ਜਾਰੀ

    ਧਰਮਿੰਦਰ ਨੂੰ ਧੋਖਾਧੜੀ ਦੇ ਮਾਮਲੇ ’ਚ ਸੰਮਨ ਜਾਰੀ

    20 ਫਰਵਰੀ 2025 ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਇੱਕ ਅਦਾਲਤ ਨੇ ਗਰਮ-ਧਰਮ ਢਾਬਾ ਫਰੈਂਚਾਇਜ਼ੀ ਨਾਲ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਅਤੇ ਦੋ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਦੇ ਵਕੀਲ ਨੇ ਕਿਹਾ ਕਿ ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਨੇ ਦਿੱਲੀ ਦੇ ਇਕ ਕਾਰੋਬਾਰੀ ਵੱਲੋਂ ਦਾਇਰ ਸ਼ਿਕਾਇਤ ’ਤੇ 89 ਸਾਲਾ ਅਭਿਨੇਤਾ ਧਰਮਿੰਦਰ ਦੇ ਖਿਲਾਫ ਇਹ ਹੁਕਮ ਦਿੱਤਾ।

    ਸ਼ਿਕਾਇਤਕਰਤਾ ਨੇ ਆਰੋਪ ਲਾਇਆ ਕਿ ਉਸ ਨੂੰ ਫਰੈਂਚਾਇਜ਼ੀ ਵਿੱਚ ਨਿਵੇਸ਼ ਕਰਨ ਦਾ ਲਾਲਚ ਦਿੱਤਾ ਗਿਆ ਸੀ। ਧੋਖਾਧੜੀ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਆਰੋਪਾਂ ਤਹਿਤ ਧਰਮਿੰਦਰ ਤੇ ਦੋ ਹੋਰ ਵਿਅਕਤੀਆਂ ਨੂੰ 20 ਫਰਵਰੀ 2025 ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।  

    RELATED ARTICLES

    Most Popular

    Recent Comments