Tuesday, July 16, 2024
HomePunjabi Newsਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਮਿਲਣ ਹਸਪਤਾਲ ਪੁੱਜੇ ਸੁਨੀਲ ਜਾਖੜ

ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਮਿਲਣ ਹਸਪਤਾਲ ਪੁੱਜੇ ਸੁਨੀਲ ਜਾਖੜ

ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਅਮਨ ਕਾਨੂੰਨ ਦੀ ਕੋਈ ਚਿੰਤਾ ਨਹੀਂ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ਥਾਪਰ ਦਾ ਹਾਲ ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਸ ਘਟਨਾ ’ਤੇ ਇਕ ਸ਼ਬਦ ਵੀ ਨਹੀਂ ਬੋਲਿਆ ਗਿਆ ਹੈ, ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਸੂਬੇ ਦੇ ਲਈ ਕਿੰਨੇ ਕੁ ਸੰਵੇਦਨਸ਼ੀਲ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਅਮਨ ਕਾਨੂੰਨ ਦੀ ਕਿੰਨੀ ਕੁ ਚਿੰਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ਤੇ ਮੁੱਖ ਮੰਤਰੀ ਸੂਬੇ ਨੂੰ ਚਲਾਉਣ ਵਿਚ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਹਿੰਦੂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਲੁਧਿਆਣਾ ’ਚ ਨਿਹੰਗ ਸਿੰਘਾਂ ਦੇ ਬਾਣੇ ਵਾਲੇ ਦੋ ਵਿਅਕਤੀਆਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਤੇ ਹਮਲਾ ਕਰ ਦਿੱਤਾ ਸੀ, ਜਿਸ ’ਚ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਜਿਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਚੱਲ ਰਿਹਾ ਹੈ।

RELATED ARTICLES

Most Popular

Recent Comments