ਜਲੰਧਰ, ਪਟਿਆਲਾ ਅਤੇ ਲੁਧਿਆਣਾ ’ਚ ਚੋਣ ਪ੍ਰਚਾਰ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਕਰਨ ਲਈ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਵੀ ਚਿਠੀ ਲਿਖੀ ਹੈ। ਜਾਖੜ ਨੇ ਯੋਗੀ ਨੂੰ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਅਪੀਲ ਕੀਤੀ ਹੈ।
ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਜਲੰਧਰ, ਪਟਿਆਲਾ ਅਤੇ ਲੁਧਿਆਣਾ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਕਰਨ ਲਈ ਕਿਹਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵਲੋਂ ਤਕੜਾ ਵਿਰੋਧ ਵੀ ਕੀਤਾ ਜਾ ਰਿਹਾ ਹੈ।