HomePunjabi Newsਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ

ਮੁੱਖ ਮੰਤਰੀ ਕੇਜਰੀਵਾਲ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ’ਚ ਹੈ ਬੰਦ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਬੁੱਧਵਾਰ ਨੂੰ ਸੁਪਰੀਮ ਵਿਚ ਸੁਣਵਾਈ ਹੋਈ ਹੈ। ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੇ ਸੀਬੀਆਈ ਵਲੋਂ ਕੀਤੀ ਗਈ ਉਨ੍ਹਾਂ ਦੀ ਗਿ੍ਫਤਾਰੀ ਅਤੇ ਜ਼ਮਾਨਤ ਨੂੰ ਲੈ ਕੇ ਪਟੀਸ਼ਨ ਪਾਈ ਸੀ। ਇਸਦੇ ਚੱਲਦਿਆਂ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ।

ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਲੰਘੀ 12 ਜੁਲਾਈ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਈਡੀ ਦੇ ਕੇਸ ਵਿਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਚੁੱਕਾ ਹੈ। ਪਰ ਅੱਜ ਦਾ ਇਹ ਮਾਮਲਾ ਸੀਬੀਆਈ ਵਲੋਂ ਕੇਜਰੀਵਾਲ ਦੀ ਕੀਤੀ ਗਈ ਗਿ੍ਫਤਾਰੀ ਨਾਲ ਜੁੜਿਆ ਹੋਇਆ ਹੈ। ਸੀਬੀਆਈ ਵਲੋਂ 26 ਜੂਨ ਨੂੰ ਆਬਕਾਰੀ ਨੀਤੀ ਕੇਸ ਵਿਚ ਭਿ੍ਸ਼ਟਾਚਾਰ ਦੇ ਆਰੋਪਾਂ ਦੇ ਚੱਲਦਿਆਂ ਕੇਜਰੀਵਾਲ ਨੂੰ ਗਿ੍ਫਤਾਰ ਕੀਤਾ ਗਿਆ ਸੀ।

RELATED ARTICLES

Most Popular

Recent Comments