ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਵਲੋਂ ਵੱਡਾ ਝੱਟਕਾ, ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਉਮਰ ਕੈਦ ਦੇ ਸਜ਼ਾਯਾਫ਼ਤਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਦੋਸ਼ੀ ਸੱਜਣ ਕੁਮਾਰ ਨੂੰ ਮੈਡੀਕਲ ਗਰਾਊਂਡ ਦੇ ਆਧਾਰ ‘ਤੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ‘ਚ ਸੀਬੀਆਈ ਨੇ ਮੈਡੀਕਲ ਰਿਪੋਰਟ ਦਾਖ਼ਲ ਕੀਤੀ ਹੈ। ਸੀਬੀਆਈ ਨੇ ਮੈਡੀਕਲ ਰਿਪੋਰਟ ‘ਚ ਕਿਹਾ ਕਿ ਸੱਜਣ ਕੁਮਾਰ ਦੀ ਹਾਲਤ ਸਥਿਰ ਹੈ।

ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਉਹ ਠੀਕ ਹੋ ਰਹੇ ਹਨ। ਸੀਬੀਆਈ ਨੇ ਕਿਹਾ ਕਿ ਸੱਜਣ ਕੁਮਾਰ ਦੇ ਵਕੀਲ ਨੇ ਦੱਸਿਆ ਹੈ ਕਿ ਉਹ ਮੇਦਾਂਤਾ ‘ਚ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ, ਉਹ ਕਸਟਡੀ ‘ਚ ਰਹਿ ਕੇ ਆਪਣਾ ਇਲਾਜ ਕਰਵਾ ਸਕਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਇਕੱਲੇ ਅਜਿਹੇ ਬਿਮਾਰ ਨਹੀਂ ਹਨ ਜਿਨ੍ਹਾਂ ਨੂੰ ਸਪੈਸ਼ਲ ਟ੍ਰੀਟਮੈਂਟ ਦਿੱਤਾ ਜਾਵੇ। ਸੱਜਣ ਕੁਮਾਰ ਨੂੰ ਗੰਭੀਰ ਅਪਰਾਧ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਹ ਜੇਲ੍ਹ ‘ਚ ਡਾਕਟਰਾਂ ਦੀ ਦੇਖ-ਰੇਖ ‘ਚ ਆਪਣਾ ਇਲਾਜ ਕਰਵਾ ਸਕਦੇ ਹਨ।

MUST READ