26 ਦੀ ਹਿੰਸਾ ‘ਤੇ Supreme Court ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਪੰਜਾਬੀ ਡੈਸਕ :- ਖੇਤੀ ਕਾਨੂੰਨਾਂ ਵਿਰੁੱਧ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨਾਲ ਸੰਬੰਧਿਤ ਪਟੀਸ਼ਨਾਂ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਨਹੀਂ ਕੀਤੀ ਜਾਵੇਗੀ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਬੇ 26 ਦੀ ਹਿੰਸਾ ‘ਤੇ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਪਟੀਸ਼ਨ ‘ਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਇਕ ਕਮਿਸ਼ਨ ਦਾ ਗਠਨ ਕਰਨ ਦੀ ਬੇਨਤੀ ਕੀਤੀ ਗਈ ਸੀ।

ਸੁਪਰੀਮ ਕੋਰਟ ਨੇ ਕਿਹਾ ਕਿ, ਇਸ ਮਾਮਲੇ ‘ਚ ਜੋ ਕੁਝ ਤੁਸੀਂ ਕਹਿਣਾ ਚਾਹੁੰਦੇ ਹੋ, ਉਸ ਲਈ ਤੁਹਾਨੂੰ ਸਿੱਧੇ ਤੌਰ ‘ਤੇ ਸਰਕਾਰ ਨੂੰ ਇਕ ਮੰਗ ਪੱਤਰ ਸੌਂਪਣਾ ਚਾਹੀਦਾ ਹੈ। ਦੇਸ਼ ਦੇ ਚੀਫ ਜਸਟਿਸ ਐਸਏ ਬੋਬੜੇ ਨੇ ਇਹ ਪਟੀਸ਼ਨਾਂ ਸੁਣਨ ਤੋਂ ਇਨਕਾਰ ਕਰਦਿਆਂ ਕਿਹਾ, “ਸਰਕਾਰ ਮਾਮਲੇ ਨੂੰ ਵੇਖ ਰਹੀ ਹੈ ਅਤੇ ਕਾਨੂੰਨ ਆਪਣਾ ਕੰਮ ਕਰੇਗੀ।” ਅਸੀਂ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਵੀ ਵੇਖਿਆ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਕਾਨੂੰਨ ਆਪਣਾ ਕੰਮ ਕਰੇਗਾ। ਅਸੀਂ ਦਖਲਅੰਦਾਜ਼ੀ ਨਹੀਂ ਕਰਨਾ ਚਾਹੁੰਦੇ। ਤੁਸੀਂ ਸਰਕਾਰ ਨੂੰ ਮੰਗ ਪੱਤਰ ਸੌੰਪ ਸਕਦੇ ਹੋ।