ਜਲੰਧਰ ਪੱਛਮੀ ਜਿਮਨੀ ਚੋਣ ਦੀ ਨਾਮਜ਼ਦਗੀ ਭਰਨ ਦੇ ਲਈ ਅੱਜ ਆਖਰੀ ਦਿਨ ਸੀ ਅੱਜ ਸਾਰੇ ਰਾਜਨੀਤਿਕ ਦਲਾਂ ਨੇ ਆਪਣੇ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਜਲੰਧਰ ਪੱਛਮੀ ਜਿਮਨੀ ਚੋਣ ਲਈ ਸੁਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਨਾਮਜਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਮਹਿੰਦਰ ਸਿੰਘ ਕੇ.ਪੀ ਤੇ ਜਗੀਰ ਕੌਰ ਉਹਨਾਂ ਨਾਲ ਮੌਜੂਦ ਰਹੇ। ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਕਿ ਇਸ ਸੀਟ ਤੇ ਉਹ ਜਿੱਤ ਹਾਸਿਲ ਕਰਨਗੇ।