ਪੰਜਾਬ ਪੁਲਿਸ ਦੇ ਮੁਅੱਤਲ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਲੈ ਕੇ ਬਲੈਕਮੇਲ ਕਰਨ ਦੇ ਦੋਸ਼ ਹੇਠ ਮੁਹਾਲੀ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਉਸ ਦੇ ਨਾਲ ਬਲਬੀਰ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਲਿਆਂਦਾ ਗਿਆ ਸੀ ਅਤੇ ਉਸ ਖ਼ਿਲਾਫ਼ ਨਵਾਂ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੰਜਾਬ ਪੁਲਿਸ ਦੇ ਮੁਅੱਤਲ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਿੱਚ ਵਾਧਾ
RELATED ARTICLES