Tuesday, July 16, 2024
HomePunjabi Newsਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ’ਚ ਕੀਤੀ ਗਈ ਸੋਧ ਤੋਂ...

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ’ਚ ਕੀਤੀ ਗਈ ਸੋਧ ਤੋਂ ਅਕਾਲੀ ਦਲ ਨਰਾਜ਼

ਦਲਜੀਤ ਸਿੰਘ ਚੀਮਾ ਨੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਕੀਤੀ ਨਿੰਦਾ 

ਅੰਮਿ੍ਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ 1956 ਵਿਚ ਮਹਾਰਾਸ਼ਟਰ ਸਰਕਾਰ ਵਲੋਂ ਹਾਲ ਹੀ ਵਿਚ ਕੀਤੀ ਗਈ ਸੋਧ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜ਼ੀ ਹੈ।

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਹਾਰਾਸ਼ਟਰ ਦੀ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿਚੋਂ 12 ਨੂੰ ਸਿੱਧੇ ਤੌਰ ’ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿਚ ਇਸ ਅਧਿਕਾਰ ਤੋਂ ਵਾਂਝਿਆਂ ਕਰ ਦਿੱਤਾ ਗਿਆ ਹੈ।

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੈ ਕਿ ਸੂਬਾ ਸਰਕਾਰ ਗੁਰਦੁਆਰਾ ਬੋਰਡ ’ਤੇ ਪੂਰਾ ਕਬਜ਼ਾ ਕਰਨ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਸ਼੍ਰੋਮਣੀ ਅਕਾਲੀ ਦਲ ਨੇ ਮਹਾਰਾਸ਼ਟਰ ਸਰਕਾਰ ਨੂੰ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ।  

RELATED ARTICLES

Most Popular

Recent Comments