HomePunjabi Newsਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਭਲਕੇ 19 ਮਾਰਚ ਨੂੰ ਚੰਡੀਗੜ੍ਹ ’ਚ...

ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਭਲਕੇ 19 ਮਾਰਚ ਨੂੰ ਚੰਡੀਗੜ੍ਹ ’ਚ ਹੋਵੇਗੀ

ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਸਬੰਧੀ ਕੇਂਦਰ ਸਰਕਾਰ ਦਾ ਪੱਤਰ ਮਿਲਿਆ

ਪਟਿਆਲਾ/ਬਿਊਰੋ ਨਿਊਜ਼ : ਕਿਸਾਨਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਤੀਜੇ ਗੇੜ ਦੀ ਗੱਲਬਾਤ ਭਲਕੇ ਬੁੱਧਵਾਰ 19 ਮਾਰਚ ਨੂੰ ਚੰਡੀਗੜ੍ਹ ਵਿਚ ਹੋਵੇਗੀ। ਇਸ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਦੋਵਾਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਪੱਤਰ ਭੇਜਿਆ ਗਿਆ ਹੈ।

ਇਸ ਪੱਤਰ ਤਹਿਤ ਤੀਜੇ ਗੇੜ ਦੀ ਇਹ ਬੈਠਕ ਚੰਡੀਗੜ੍ਹ ਵਿਚ ਭਲਕੇ ਸਵੇਰੇ 11 ਵਜੇ ਹੋਵੇਗੀ। ਇਸ ਸਬੰਧੀ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਸੁਨੇਹੇ ਵਿਚ ਕਿਹਾ ਕਿ ਕੇਂਦਰ ਸਰਕਾਰ ਨਾਲ ਤੀਜੇ ਗੇੜ ਦੀ ਗੱਲਬਾਤ ਸਵੇਰੇ 11 ਵਜੇ ਚੰਡੀਗੜ੍ਹ ਵਿਚ ਸੈਕਟਰ 26 ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਇਹ ਸੰਘਰਸ਼ ਪਿਛਲੇ ਸਾਲ 13 ਫਰਵਰੀ ਤੋਂ ਜਾਰੀ ਹੈ। 

RELATED ARTICLES

Most Popular

Recent Comments