More
    HomePunjabi Newsਬਿ੍ਟੇਨ ਦੀ ਰੱਖਿਆ ਕਮੇਟੀ ਦੇ ਪ੍ਰਧਾਨ ਬਣੇ ਭਾਰਤੀ ਮੂਲ ਦੇ ਸੰਸਦ ਮੈਂਬਰ...

    ਬਿ੍ਟੇਨ ਦੀ ਰੱਖਿਆ ਕਮੇਟੀ ਦੇ ਪ੍ਰਧਾਨ ਬਣੇ ਭਾਰਤੀ ਮੂਲ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ

    ਢੇਸੀ ਨੇ 563 ਵਿਚੋਂ 320 ਵੋਟਾਂ ਕੀਤੀਆਂ ਹਾਸਲ, ਵਿਰੋਧੀ ਉਮੀਦਵਾਰ ਨੂੰ ਮਿਲੇ 243 ਵੋਟ

    ਚੰਡੀਗੜ੍ਹ/ਬਿਊਰੋ ਨਿਊਜ਼ :ਬਿ੍ਰਟੇਨ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਲੇਬਰ ਪਾਰਟੀ ਦੇ ਸੰਸਦ ਮੈਂਬਰ ਢੇਸੀ ਨੂੰ 563 ’ਚੋਂ 320 ਵੋਟ ਹਾਸਲ ਹੋਏ ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਡੇਰੇਕ ਟਰਵਿਗ ਨੂੰ ਸਿਰਫ਼ 243 ਵੋਟਾਂ ਹੀ ਪ੍ਰਾਪਤ ਹੋਈਆਂ। ਚੋਣਾਂ ’ਚ ਮਿਲੀ ਜਿੱਤ ਤੋਂ ਬਾਅਦ ਢੇਸੀ ਨੂੰ ਰੱਖਿਆ ਕਮੇਟੀ ਪ੍ਰਧਾਨ ਚੁਣਿਆ ਗਿਆ।

    ਢੇਸੀ ਵੱਲੋਂ ਇਸ ਸਬੰਧੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਸ਼ੇਅਰ ਕੀਤੀ ਗਈ। ਉਨ੍ਹਾਂ ਲਿਖਿਆ ਕਿ ਹਾਊਸ ਵੱਲੋਂ ਰੱਖਿਆ ਕਮੇਟੀ ਦੇ ਪ੍ਰਧਾਨ ਦੇ ਰੂਪ ਵਿਚ ਚੁਣੇ ਜਾਣ ਤੋਂ ਬਾਅਦ ਮੈਂ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹੈ। ਢੇਸੀ ਨੇ ਅੱਗੇ ਕਿਹਾ ਰੱਖਿਆ ਕਮੇਟੀ ਦੇ ਪ੍ਰਧਾਨ ਦੇ ਰੂਪ ’ਚ ਮੈਂ ਹਥਿਆਰਬੰਦ ਬਲਾਂ ਦੇ ਕਰਮਚਾਰੀਆਂ ਅਤੇ ਸਾਡੀ ਸੁਰੱਖਿਆ ’ਚ ਯੋਗਦਾਨ ਦੇਣ ਵਾਲੇ ਬਹਾਦਰ ਵਿਅਕਤੀਆਂ ਦੇ ਲਈ ਸੰਸਦ ’ਚ ਆਪਣੀ ਅਵਾਜ਼ ਬੁਲੰਦ ਕਰਾਂਗਾ। ਜ਼ਿਕਰਯੋਗ ਹੈ ਕਿ ਬਿ੍ਰਟੇਨ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਮੂਲਰੂਪ ਨਾਲ ਪੰਜਾਬ ਨਾਲ ਸਬੰਧ ਰੱਖਦੇ ਹਨ।

    RELATED ARTICLES

    Most Popular

    Recent Comments