Saturday, July 27, 2024
HomePunjabi NewsLiberal Breakingਲੁਧਿਆਣਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਧਿਆਪਕ, ਸੀਐੱਮ ਨਾਲ ਮੁਲਾਕਾਤ ਦੀ...

ਲੁਧਿਆਣਾ ‘ਚ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਅਧਿਆਪਕ, ਸੀਐੱਮ ਨਾਲ ਮੁਲਾਕਾਤ ਦੀ ਕਰ ਰਹੇ ਮੰਗ

ਲੁਧਿਆਣਾ ‘ਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕ ਪਾਣੀ ਦੀ ਟੈਂਕੀ ‘ਤੇ ਚੜ੍ਹੇ ਹਨ । ਜਵਾਹਰ ਨਗਰ ਸਥਿਤ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ। ਦੋ ਮਰਦ ਅਤੇ ਔਰਤਾਂ ਅਧਿਆਪਕ ਟੈਂਕੀ ‘ਤੇ ਚੜ੍ਹ ਗਏ ਹਨ। ਸੀਐਮ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਟੈਂਕੀ ‘ਤੇ ਚੜ੍ਹ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਹੇਠਾਂ ਉਨ੍ਹਾਂ ਦਾ ਸਮਰਥਨ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਹੁੰਦੀ, ਉਦੋਂ ਤੱਕ ਉਹ ਹੇਠਾਂ ਨਹੀਂ ਉਤਰਨਗੇ।

RELATED ARTICLES

Most Popular

Recent Comments