ਬਿੱਟੂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦੀ ਉਮੀਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤੇਜਿੰਦਰ ਪਾਲ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣਗੇ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਲੰਘੇ ਦਿਨੀਂ ਭਾਜਪਾ ਦੇ ਵੱਡੇ ਨੇਤਾਵਾਂ ਨਾਲ ਤੇਜਿੰਦਰ ਪਾਲ ਸਿੰਘ ਬਿੱਟੂ ਦੀ ਮੀਟਿੰਗ ਹੋਈ ਸੀ। ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਬਿੱਟੂ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਤੇਜਿੰਦਰ ਪਾਲ ਸਿੰਘ ਬਿੱਟੂ ਨੇ ਰਾਜਨੀਤੀ ਤੋਂ ਦੂਰੀ ਬਣਾ ਲਈ ਸੀ ਪ੍ਰੰਤੂ 2017 ਬਣੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਉਨ੍ਹਾਂ ਨੂੰ ਪਨਸਪ ਦਾ ਚੇਅਰਮੈਨ ਲਗਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਉਹ ਮੁੜ ਰਾਜਨੀਤੀ ਸਰਗਰਮ ਹੋ ਗਏ ਸਨ।