ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਪੀੜਤ ਪਰਿਵਾਰਾਂ ਲਈ ਮੱਦਦ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰਾਖੰਡ ਦੇ ਅਲਮੋੜਾ ਵਿਚ ਅੱਜ ਸੋਮਵਾਰ ਸਵੇਰੇ ਕਰੀਬ 8 ਵਜੇ, ਸਵਾਰੀਆਂ ਨਾਲ ਭਰੀ ਇਕ ਬੱਸ 150 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 28 ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਅਲਮੋੜਾ ਵਿਚ ਕੂਪੀ ਦੇ ਨੇੜੇ ਵਾਪਰਿਆ ਹੈ ਅਤੇ ਇਸ ਬੱਸ ਵਿਚ 42 ਯਾਤਰੀ ਸਵਾਰ ਸਨ। ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮਿ੍ਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਸ ਬੱਸ ਵਿਚ ਜ਼ਿਆਦਾਤਰ ਸਥਾਨਕ ਵਿਅਕਤੀ ਹੀ ਸਵਾਰ ਸਨ।
ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਪੁਲਿਸ ਵੀ ਮੌਕੇ ’ਤੇ ਪਹੰੁਚ ਗਈ ਅਤੇ ਬਚਾਅ ਟੀਮਾਂ ਨੇ ਵੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਸਨ। ਉਤਰਾਖੰਡ ਦੇ ਮੁੱਖ ਮੰਤਰੀ ਨੇ ਇਸ ਭਿਆਨਕ ਸੜਕ ਹਾਦਸੇ ’ਤੇ ਡੂੰਘਾ ਪ੍ਰਗਟ ਕੀਤਾ ਹੈ ਅਤੇ ਇਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਹਾਦਸੇ ਦੀ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ।