Sunday, July 7, 2024
HomePunjabi NewsLiberal Breakingਰਾਜਸਥਾਨ, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਪਵੇਗੀ ਭਿਆਨਕ ਗਰਮੀ

ਰਾਜਸਥਾਨ, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਪਵੇਗੀ ਭਿਆਨਕ ਗਰਮੀ

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਹੈ। ਆਈ.ਐਮ.ਡੀ. ਨੇ ਚੇਤਾਵਨੀ ਦਿੱਤੀ ਹੈ ਕਿ 18-21 ਮਈ ਦੌਰਾਨ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਭਿਆਨਕ ਗਰਮੀ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ। ਆਈ.ਐਮ.ਡੀ ਨੇ ਹਰਿਆਣਾ, ਪੰਜਾਬ, ਪੂਰਬੀ ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਗੁਜਰਾਤ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਕੁਝ ਥਾਵਾਂ ‘ਤੇ ਤਾਪਮਾਨ 47 ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਲੁਧਿਆਣਾ ਦੇ ਸਮਰਾਲਾ ਦਾ ਸਭ ਤੋਂ ਵੱਧ ਤਾਪਮਾਨ 46.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਯਾਨੀ ਸ਼ਨੀਵਾਰ ਨੂੰ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਦੱਸ ਦਈਏ ਕਿ ਜੂਨ-ਜੁਲਾਈ ‘ਚ ਪੈ ਰਹੀ ਗਰਮੀ ਮਈ ਮਹੀਨੇ ‘ਚ ਹੀ ਆਪਣੇ ਰੰਗ ਦਿਖਾ ਰਹੀ ਹੈ,

ਜਿਸ ਕਾਰਨ ਲੋਕਾਂ ਦਾ ਰੋਜ਼ਾਨਾ ਦਾ ਕੰਮ ਪ੍ਰਭਾਵਿਤ ਹੋਣਾ ਸ਼ੁਰੂ ਹੋ ਗਿਆ ਹੈ। ਵਧਦੀ ਗਰਮੀ ਕਾਰਨ ਜਲੰਧਰ ਸ਼ਹਿਰ ਦਾ ਤਾਪਮਾਨ 43 ਡਿਗਰੀ ਦੇ ਨੇੜੇ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਦੀ ਹਾਲਤ ਖਰਾਬ ਹੁੰਦੀ ਨਜ਼ਰ ਆ ਰਹੀ ਹੈ।

RELATED ARTICLES

Most Popular

Recent Comments