ਆਮ ਆਦਮੀ ਪਾਰਟੀ ਵਲੋਂ ਇਹਨਾਂ ਹਲਕਿਆਂ ਤੇ ਇੰਚਾਰਜਾਂ ਦੀ ਕੀਤੀ ਗਈ ਨਿਯੁਕਤੀ

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਲਈ ਸਰਗਰਮੀਆਂ ਜ਼ੋਰਾਂ ‘ਤੇ ਹਨ। ਅੱਜ ਪਾਰਟੀ ਨੇ ਵੱਖ-ਵੱਖ ਹਲਕਿਆਂ ਦੇ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ, ਹਲਕਾ ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਹਲਕਾ ਬਲਾਚੌਰ ਤੋਂ ਸੰਤੋਸ਼ ਕਟਾਰੀਆ, ਹਲਕਾ ਬੱਲੂਆਣਾ ਤੋਂ ਅਮਨਦੀਪ ਸਿੰਘ ਗੋਲਡੀ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਹਲਕਾ ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ ਹੈਪੀ, ਹਲਕਾ ਬਠਿੰਡਾ ਸ਼ਹਿਰੀ ਤੋਂ ਜਗਰੂਪ ਸਿੰਘ ਗਿੱਲ, ਹਲਕਾ ਭੁਲੱਥ ਤੋਂ ਰਣਜੀਤ ਸਿੰਘ ਰਾਣਾ, ਹਲਕਾ ਦੀਨਾਨਗਰ ਤੋਂ ਸ਼ਮਸ਼ੇਰ ਸਿੰਘ, ਹਲਕਾ ਫਿਰੋਜ਼ਪਰ ਸ਼ਹਿਰੀ ਤੋਂ ਰਣਵੀਰ ਸਿੰਘ ਭੁੱਲਰ, ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਸ਼ੂ ਬੰਗੜ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ, ਹਲਕਾ ਕਪੂਰਥਲਾ ਤੋਂ ਮੰਜੂ ਰਾਣਾ, ਹਲਕਾ ਖੰਨਾ ਤੋਂ ਤਰਨਪ੍ਰੀਤ ਸਿੰਘ, ਹਲਕਾ ਮਾਲੇਰਕੋਟਲਾ ਤੋਂ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਹਲਕਾ ਮੁਕੇਰੀਆਂ ਤੋਂ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਹਲਕਾ ਨਵਾਂਸ਼ਹਿਰ ਤੋਂ ਲਲਿਤ ਮੋਹਨ, ਹਲਕਾ ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ ਤੇ ਹਲਕਾ ਤਰਨਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ ਨੂੰ ਹਲਕਾ ਇੰਚਾਰਜ ਐਲਾਨਿਆ ਗਿਆ ਹੈ।

MUST READ