HomePunjabi NewsLiberal Breakingਲੋਕ ਸਭਾ ਚੋਣਾਂ 2024 ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ...

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੋਇਆ ਸਮਝੌਤਾ

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ ਹੈ। ਦਿੱਲੀ ‘ਚ ‘ਆਪ’ 4 ਸੀਟਾਂ ‘ਤੇ ਅਤੇ ਕਾਂਗਰਸ 3 ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟ ਅਤੇ ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ‘ਤੇ ਵੀ ਚੋਣ ਲੜੇਗੀ। ਇਹ ਜਾਣਕਾਰੀ ਇਕ ਸੀਨੀਅਰ ਕਾਂਗਰਸੀ ਆਗੂ ਨੇ ਦਿੱਤੀ। ਦੱਸ ਦਈਏ ਕਿ ਦੋਵਾਂ ਪਾਰਟੀਆਂ ਨੇ ਦਿੱਲੀ ‘ਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਪੰਜ ਸੂਬਿਆਂ ਲਈ ਗਠਜੋੜ ਦਾ ਐਲਾਨ ਕੀਤਾ ਸੀ।

ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟਾਂ ਤੋਂ ਚੋਣ ਲੜੇਗੀ। ਰਾਸ਼ਟਰੀ ਰਾਜਧਾਨੀ ਵਿੱਚ ਸੱਤ ਲੋਕ ਸਭਾ ਸੀਟਾਂ ਹਨ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਸਾਰੀਆਂ ਸੀਟਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜਿੱਤੀਆਂ ਸਨ।

RELATED ARTICLES

Most Popular

Recent Comments