ਵਿਧਾਨਸਭਾ 2022 ਚੋਣ ਦੰਗਲ ‘ਚ ਅਕਾਲੀ ਸਭ ਤੋਂ ਅੱਗੇ
ਪੰਜਾਬੀ ਡੈਸਕ:- ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨਿਆ ਹੈ ਕਿ, ਪੰਜਾਬ ਦੀਆਂ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਰਦਾਰ ਜਨਮੇਜਾ ਸਿੰਘ ਸੇਖੋਂ 2022 ਪੰਜਾਬ ਚੋਣਾਂ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨਗੇ। ਉਨ੍ਹਾਂ ਕਿਹਾ ਕਿ, ਕੈਪਟਨ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਗਲਤ ਅਤੇ ਤਾਨਾਸ਼ਾਹੀ ਨੀਤੀਆਂ ਕਾਰਨ ਪੰਜਾਬ ਵਿੱਚ ਅਮਨ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।

ਇਸ ਦੇ ਨਾਲ ਹੀ ਪੰਜਾਬ ਵਿੱਚ ਨਸ਼ਾ, ਬੇਰੁਜ਼ਗਾਰੀ, ਲੈਂਡ ਮਾਫੀਆ ਅਤੇ ਰੇਤ ਮਾਫੀਆ ਆਦਿ ਪੂਰੀ ਤਰ੍ਹਾਂ ਭੱਖਦਾ ਮਾਮਲਾ ਬਣਿਆ ਹੋਇਆ ਹੈ। ਸੁਖਬੀਰ ਸਿੰਘ ਨੇ ਜੀਰਾ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ, ਉਹ ਜਨਮੇਜਾ ਸਿੰਘ ਸੇਖੋਂ ਨੂੰ ਜੀਰਾ ਵਿਧਾਨ ਸਭਾ ਤੋਂ ਹਲਕੇ-ਮੋਰਚੇ ਨਾਲ ਭਾਰੀ ਵੋਟਾਂ ਨਾਲ ਜਿਤਾਉਣ ਅਤੇ ਜੇ ਉਹ ਚੋਣ ਜਿੱਤ ਜਾਂਦੇ ਹਨ ਤਾਂ ਸਰਦਾਰ ਸੇਖੋਂ ਸ਼੍ਰੋਮਣੀ ਅਕਾਲੀ ਦਲ ਦੀ ਆਉਣ ਵਾਲੀ ਸਰਕਾਰ ਦਾ ਹਿੱਸਾ ਹੋਣਗੇ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਫਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਅਤੇ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵੀ ਮੌਜੂਦ ਸਨ।