ਪੰਜਾਬ ਕਾਂਗਰਸ ਬਣੀ ਅਖਾੜਾ, ਨਵਜੋਤ ਸਿੱਧੂ ਦੇ ਨਾਲ ਨਾਲ ਹੁਣ ਉਹਨਾਂ ਦੇ ਸਲਾਹਕਾਰ ਵਲੋਂ ਵੀ ਕੈਪਟਨ ਤੇ ਹਮਲੇ ਸ਼ੁਰੂ

ਪੰਜਾਬ ਕਾਂਗਰਸ ‘ਚ ਕਲੇਸ਼ ਹੋਲੀ ਹੋਲੀ ਸੁਲਗ ਰਿਹਾ ਹੈ। ਹੁਣ ਇਸਦੀ ਅੱਗ ਮੁੜ ਤੇਜ਼ ਹੁੰਦੀਂ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਘਮਸਾਨ ਮੁੜ ਜ਼ੋਰਾਂ ‘ਤੇ ਹੈ। ਸਿੱਧੂ ਤੋਂ ਬਾਅਦ ਹੁਣ ਉਨ੍ਹਾਂ ਦੇ ਸਲਾਹਕਾਰਾਂ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਸਿੱਧੂ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਮਾਲਵਿੰਦਰ ਮਾਲੀ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਤਾਬੜਤੋੜ ਹਮਲੇ ਕੀਤੇ ਹਨ। ਮਾਲੀ ਨੇ ਕੈਪਟਨ ‘ਤੇ ਦੋਸ਼ ਲਗਾਇਆ ਕਿ ਉਹ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਏਜੰਡਾ ਲਾਗੂ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਨੇ ਦੋ ਦਿਨ ਪਹਿਲਾਂ ਹੀ ਸੂਬੇ ‘ਚ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ। ਉਨ੍ਹਾਂ ਵਿਚੋਂ ਇਕ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਆਫਰ ਠੁਕਰਾ ਦਿੱਤਾ ਸੀ ਤੇ ਉਨ੍ਹਾਂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕੀਤਾ ਸੀ। ਸਿੱਧੂ ਦੇ ਇਕ ਸਲਾਹਕਾਰ ਮਾਲਵਿੰਦਰ ਮਾਲੀ ਵੀ ਹਨ। ਮਾਲੀ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਪੀਐੱਮ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਏਜੰਡਾ ਹੀ ਲਾਗੂ ਕੀਤਾ ਹੈ।


ਇਸ ਬਾਰੇ ਗੱਲ ਕਰਦਿਆਂ ਮਾਲੀ ਨੇ ਕਿਹਾ, ‘ਮੈਂ ਗੁਰਚਰਨ ਸਿੰਘ ਟੌਹੜਾ ਤੋਂ ਲੈ ਕੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਦਾ ਸਲਾਹਕਾਰ ਰਿਹਾ ਹਾਂ। ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਆਪਣੇ ਵਿਚਾਰ ਖੁੱਲ੍ਹ ਕੇ ਜ਼ਾਹਿਰ ਕਰਦਾ ਹਾਂ। ਜੇਕਰ ਸਿੱਧੂ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਆਪਣੇ ਵਿਚਾਰ ਖੁੱਲ੍ਹ ਕੇ ਪ੍ਰਗਟਾਉਂਦਾ ਹਾਂ। ਜੇਕਰ ਸਿੱਧੂ ਪੰਜਾਬ ਦੇ ਹਿੱਤ ਲਈ ਕੋਈ ਵਧੀਆ ਏਜੰਡਾ ਲਿਆ ਰਹੇ ਹਨ ਤਾਂ ਕੈਪਟਨ ਨੂੰ ਉਸ ਦਾ ਸਮਰਥਨ ਕਰਨਾ ਚਾਹੀਦਾ ਹੈ।


ਇਕ ਸਵਾਲ ਦੇ ਜਵਾਬ ‘ਚ ਮਾਲੀ ਨੇ ਕਿਹਾ ਕਿ ਕੈਪਟਨ ਸਿੱਧੂ ਦੀ ਰਾਹ ‘ਚ ਵੀ ਕੰਡੇ ਵਿਛਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਪੰਜਾਬ ਚ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਕਾਂਗਰਸ ਸਰਕਾਰ ਬਣਾਉਣ ਦੀ ਬਜਾਏ ਅਕਾਲੀਆਂ ਦੀ ਮਦਦ ਕਰ ਕੇ ਸੁਖਬੀਰ ਨੂੰ ਮੁੱਖ ਮੰਤਰੀ ਬਣਾ ਦੇਣਗੇ। ਇਹ ਗ਼ਲਤ ਹੈ। ਕੈਪਟਨ ਨੇ ਤਾਂ ਸਿੱਧੂ ਤੇ ਪਾਕਿਸਤਾਨੀ ਜਨਰਲ ਬਾਜਵਾ ਦੀ ਜੱਫੀ ਨੂੰ ਮੁੱਦਾ ਬਣਵਾ ਦਿੱਤਾ ਤੇ ਹੁਣ ਮੋਦੀ ਦੇ ਰਾਸ਼ਟਰਵਾਦ ਦੇ ਏਜੰਡੇ ਨੂੰ ਪੰਜਾਬ ‘ਚ ਲਾਗੂ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਨੂੰ ਮੋਦੀ ਦੀ ਬਜਾਏ ਸਿੱਧੂ ਦੇ ਏਜੰਡੇ ‘ਤੇ ਕੰਮ ਕਰਨ ਦੀ ਲੋੜ ਹੈ।

ਇਸ ਤੋਂ ਪਹਿਲਾਂ ਮਾਲੀ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਤੇ ਮੰਗਲਵਾਰ ਨੂੰ ਅਮਿਤ ਸ਼ਾਹ ਦੇ ਨਾਲ ਹੋਈਆਂ ਬੈਠਕਾਂ ਕਰਨ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸ਼ਾਹ ਦੇ ਨਾਲ ਪੰਜ ਕਿਸਾਨ ਆਗੂਆਂ ਦੀ ਗੱਲ ਬਾਤ ਕੀਤੀ ਹੈ ਤੇ ਮੰਦਰਾਂ ‘ਤੇ ਹਮਲੇ ਦਾ ਖਦਸ਼ਾ ਪ੍ਰਗਟਾਇਆ ਹੈ ਜਦਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਬਨਿਟ ‘ਚ ਬਦਲਾਅ ਦਾ ਪ੍ਰਪੋਜ਼ਲ ਲੈ ਕੇ ਗਏ ਕੈਪਟਨ ਨੂੰ ਸਲਾਹ ਦਿੱਤੀ ਸੀ ਕਿ ਉਹ ਪੰਜਾਬ ‘ਚ ਸਿੱਧੂ ਦੇ ਨਾਲ ਮਿਲ ਕੇ ਕੰਮ ਕਰਨ। ਪਰ ਕੈਪਟਨ ਨੇ ਆਪਣਾ ਏਜੰਡਾ ਮੋਦੀ ਤੇ ਸ਼ਾਹ ਨੂੰ ਦੇ ਦਿੱਤਾ। ਸੋਚਣ ਵਾਲੀ ਗੱਲ ਇਹ ਹੈ ਕਿ ਨਵਜੋਤ ਸਿੱਧੂ ਅਤੇ ਬਾਕੀ ਕੈਪਟਨ ਵਿਰੋਧੀਆਂ ਵਲੋਂ ਇਹ ਸਬ ਸੋਚੀ ਸਮਝੀ ਰਣਨੀਤੀ ਤਹਿਤ ਕੀਤਾ ਜਾ ਰਿਹਾ ਹੈ ।

MUST READ