HomePunjabi Newsਏਸ਼ੀਆਈ ਵਿਕਾਸ ਬੈਂਕ ਨੇ ਮੌਜੂਦਾ ਵਿੱਤੀ ਵਰ੍ਹੇ ਲਈ ਭਾਰਤ ਦੀ ਵਿਕਾਸ ਦਾ...

ਏਸ਼ੀਆਈ ਵਿਕਾਸ ਬੈਂਕ ਨੇ ਮੌਜੂਦਾ ਵਿੱਤੀ ਵਰ੍ਹੇ ਲਈ ਭਾਰਤ ਦੀ ਵਿਕਾਸ ਦਾ ਅਨੁਮਾਨ 7 ਫੀਸਦੀ ਰੱਖਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਏਸ਼ਿਆਈ ਵਿਕਾਸ ਬੈਂਕ (ਏਡੀਬੀ) ਨੇ ਚਾਲੂ ਵਿੱਤੀ ਵਰ੍ਹੇ 2024-25 ਲਈ ਭਾਰਤ ਦੀ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ ਵਿਕਾਸ ਦਰ ਦਾ ਅਨੁਮਾਨ 7 ਫ਼ੀਸਦ ’ਤੇ ਬਰਕਰਾਰ ਰੱਖਿਆ ਹੈ। ਏਡੀਬੀ ਦਾ ਇਹ ਅਨੁਮਾਨ ਅਜਿਹੇ ਸਮੇਂ ’ਚ ਆਇਆ ਹੈ ਜਦੋਂ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਨੇ ਭਾਰਤ ਲਈ ਆਪਣੀ ਜੀਡੀਪੀ ਦੀ ਵਿਕਾਸ ਦਰ ਦੇ ਅਨੁਮਾਨ ਨੂੰ ਸੋਧ ਕੇ 7 ਫ਼ੀਸਦ ਕਰ ਦਿੱਤਾ ਹੈ। ਆਈਐੱਮਐੱਫ ਨੇ ਅਪ੍ਰੈਲ ਵਿੱਚ ਇਸ ਦੇ 6.8 ਫ਼ੀਸਦੀ ਰਹਿਣ ਦਾ ਅਨੁਮਾਨ ਲਾਇਆ ਸੀ। ਭਾਰਤੀ ਰਿਜ਼ਰਵ ਬੈਂਕ ਨੇ ਪਿਛਲੇ ਮਹੀਨੇ ਆਪਣੇ ਵਿਕਾਸ ਅਨੁਮਾਨ ਨੂੰ 7 ਫ਼ੀਸਦੀ ਤੋਂ ਵਧਾ ਕੇ 7.2 ਕਰ ਦਿੱਤਾ ਸੀ।

ਏਸ਼ੀਅਨ ਡਿਵੈਲਪਮੈਂਟ ਆਊਟਲੁੱਕ (ਏਡੀਓ) ਦੇ ਜੁਲਾਈ ਐਡੀਸ਼ਨ ਮੁਤਾਬਕ, ਭਾਰਤੀ ਅਰਥਚਾਰਾ ਵਿੱਤੀ ਵਰ੍ਹੇ 2024-25 (31 ਮਾਰਚ 2025 ਨੂੰ ਸਮਾਪਤ) ਵਿੱਚ ਸੱਤ ਫ਼ੀਸਦ ਦੀ ਦਰ ਨਾਲ ਵਧੇਗਾ। ਵਿੱਤੀ ਵਰ੍ਹੇ 2025-26 ਵਿੱਚ 7.2 ਫ਼ੀਸਦ ਦੀ ਦਰ ਨਾਲ ਵਧਣ ਦੀ ਰਾਹ ’ਤੇ ਹੈ, ਜਿਵੇਂ ਕਿ ਏਡੀਓ ਵੱਲੋਂ ਅਪ੍ਰੈਲ 2024 ਵਿੱਚ ਅਨੁਮਾਨ ਲਗਾਇਆ ਗਿਆ ਹੈ। ਭਾਰਤੀ ਅਰਥਚਰੇ ਨੇ 31 ਮਾਰਚ 2024 ਨੂੰ ਸਮਾਪਤ ਵਿੱਤੀ ਵਰ੍ਹੇ ਵਿੱਚ 8.2 ਫ਼ੀਸਦ ਦੀ ਵਿਕਾਸ ਦਰ ਦਰਜ ਕੀਤੀ ਜਦਕਿ ਉਸ ਤੋਂ ਪਿਛਲੇ ਵਿੱਤੀ ਵਰ੍ਹੇ 2022-23 ਵਿੱਚ ਇਹ 7 ਫ਼ੀਸਦ ਸੀ।

RELATED ARTICLES

Most Popular

Recent Comments