ਵੱਡੀ ਖ਼ਬਰ, ਕਾਂਗਰਸ ਆਗੂ ਸਿੱਧੂ ਅੱਜ ਹੋਣ ਜਾ ਰਹੇ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ

ਕਾਂਗਰਸ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ । ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਜਰਨੈਲ ਸਿੰਘ , ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਡਿਪਟੀ ਆਗੂ ਬੀਬੀ ਸਰਬਜੀਤ ਕੌਰ ਮਾਣੂੰਕੇ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚ ਰਹੇ ਹਨ। ਇਸ ਲਈ ਬੁੱਧਵਾਰ ਅੱਜ 3 ਵਜੇ ਸਰਕਟ ਹਾਊਸ ਵਿਚ ਇਕ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ ।

ਕੁਲਵੰਤ ਸਿੰਘ ਸਿੱਧੂ ਵਲੋਂ ਅੱਜ ਦੇਰ ਸ਼ਾਮ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ । ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਕਰਦਿਆਂ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਿਚ ਵਰਕਰਾਂ ਦੀ ਕੋਈ ਕਦਰ ਨਹੀਂ ਹੈ , ਇਸ ਕਾਰਨ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ।

MUST READ