ਪੰਜਾਬ ‘ਚ Lockdown ਸੰਬੰਧੀ ਸਿਹਤ ਮੰਤਰਾਲੇ ਨੇ ਦਿੱਤਾ ਵੱਡਾ ਬਿਆਨ, ਰੁਕ ਸਕਦੇ ਹਨ ਕੰਮ

ਪੰਜਾਬੀ ਡੈਸਕ: ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪੰਜਾਬ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਸਿੱਧੂ ਨੇ ਕਿਹਾ ਕਿ, ਕਰਫਿਊ ਅਤੇ ਰਾਤ ਦਾ ਕਰਫਿਊ ਲਗਾਉਣਾ ਪੰਜਾਬ ਵਿਚ ਇਕਲੌਤਾ ਹੱਲ ਨਹੀਂ ਹੈ ਬਲਕਿ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ, ਟੀਕਾਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਾਗਵਾਉਂਣ ਲਈ ਅੱਗੇ ਆਉਣਾ ਚਾਹੀਦਾ ਹੈ।

As India Logs 89,000 Daily Covid Cases, These States have Consistently  Reported Low Infections

ਮਹੱਤਵਪੂਰਣ ਗੱਲ ਇਹ ਹੈ ਕਿ, ਪਿਛਲੇ ਕੁਝ ਸਮੇਂ ਤੋਂ ਪੰਜਾਬ ‘ਚ ਕੋਰੋਨਾ ਦਾ ਕਹਿਰ ਬਹੁਤ ਤੇਜ਼ੀ ਨਾਲ ਵਧਿਆ ਹੈ, ਜਿਸ ਕਾਰਨ ਰਾਜ ‘ਚ ਸਰਕਾਰ ਵੱਲੋਂ ਕੁਝ ਸਖਤ ਕਦਮ ਚੁੱਕੇ ਗਏ ਹਨ। ਇਸ ਦੇ ਤਹਿਤ ਰਾਜ ਦੇ 11 ਜ਼ਿਲ੍ਹਿਆਂ ‘ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ। ਇੱਥੇ ਹੀ ਬੱਸ ਨਹੀਂ, ਹੋਟਲ, ਰੈਸਟੋਰੈਂਟ ਆਦਿ ਵੀ ਐਤਵਾਰ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

Lockdown ਦਾ ਇਸ਼ਾਰਾ ਦਿੰਦੀ ਕੈਪਟਨ ਸਰਕਾਰ
ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇਸ ਨੂੰ ਧਿਆਨ ‘ਚ ਰੱਖਦਿਆਂ ਸਰਕਾਰ ਦੀ ਤਰਫੋਂ ‘ਵੀਕੈਂਡ ਲਾਕਡਾਊਨ’ ਲਗਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦਾ ਸੰਕੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ‘ਤੇ ਸਿੱਧਾ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ, ਸ਼ਨੀਵਾਰ ਨੂੰ ਲੋਕ ਇਕ ਦੂਜੇ ਦੇ ਵਧੇਰੇ ਸੰਪਰਕ ਵਿਚ ਆਉਂਦੇ ਹਨ।

My doors are open for you'; Capt assures Punjab arhtiyas all help on Direct  Bank Transfer issue

ਉਨ੍ਹਾਂ ਕਿਹਾ ਕਿ, ਜੇਕਰ ਲੋਕ ਇਕ ਦੂਜੇ ਦੇ ਸੰਪਰਕ ਵਿੱਚ ਨਾ ਆਉਣ ਤਾਂ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕੈਪਟਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਟੀਕਾ ਲਗਵਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ, ਕੋਰੋਨਾ ਤੋਂ ਟੀਕਾ ਲਗਵਾ ਕੇ ਅਤੇ ਮਾਸਕ ਪਾ ਕੇ ਹੀ ਨਜਿਠਿਆ ਜਾ ਸਕਦਾ ਹੈ। ਲੜਾਈ ਲੜੀ ਜਾ ਸਕਦੀ ਹੈ। ਕੈਪਟਨ ਨੇ ਕਿਹਾ ਕਿ, ਉਹ ਰਾਜ ਦੇ ਲੋਕਾਂ ‘ਤੇ ਸਖਤ ਕਾਰਵਾਈ ਕਰਨਾ ਪਸੰਦ ਨਹੀਂ ਕਰਦੇ ਪਰ ਲੋਕਾਂ ਦੀ ਜਾਨ ਬਚਾਉਣਾ ਉਨ੍ਹਾਂ ਦਾ ਫਰਜ਼ ਬਣਦਾ ਹੈ।

MUST READ