ਸੁਣੋ, ਅਕਾਲੀ ਦਲ ਨਾਲ ਗੱਠਜੋੜ ‘ਤੇ “AAP” ਨੇਤਾ ਦੇ ਵੱਡੇ ਬੋਲ
ਪੰਜਾਬੀ ਡੈਸਕ:- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਨਸਭਾ ‘ਚ ਨੇਤਾ ਹਰਪਾਲ ਸਿੰਘ ਚੀਮਾ ਨੇ ਢੀਂਡਸਾ ਗਰੁੱਪ ਨਾਲ ਗੱਠਜੋੜ ਕਰਨ ਤੋਂ ਸਪਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ ਹੈ। ਅਸਲ ‘ਚ ਚੀਮਾ ਨੇ ਕਿਹਾ ਕਿ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਦਰਮਿਆਨ ਇੱਕ ਬੈਠਕ ਹੋਈ ਹੈ, ਜਿਸ ਵਿੱਚ ਨੇਤਾਵਾਂ ਦੇ ਪਾਰਟੀ ਵਿੱਚ ਸ਼ਮੂਲੀਅਤ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ, ਨਾ ਕਿ ਗਠਜੋੜ ਬਾਰੇ।
ਚੀਮਾ ਨੇ ਕਿਹਾ ਕਿ, ਸੁਖਦੇਵ ਸਿੰਘ ਢੀਂਡਸਾ ਸਣੇ ਸਾਰੇ ਪਾਰਟੀ ਆਗੂ ਜਲਦ ਹੀ ‘ਆਪ’ ਵਿੱਚ ਸ਼ਾਮਲ ਹੋ ਜਾਣਗੇ, ਕਿਉਂਕਿ ਦੋਵੇਂ ਪਾਰਟੀਆਂ ਪੰਜਾਬ ਨੂੰ ਬਚਾਉਣ ਲਈ ਕੰਮ ਕਰ ਰਹੀਆਂ ਹਨ। ਇਸ ਲਈ ਅਸੀਂ ਇਕ ਮੰਚ ‘ਤੇ ਆ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਾਂਗੇ।