ਪੰਜਾਬ ਵਿਧਾਨ ਸਭਾ ਦਾ ਅੱਜ ਤੋਂ ਬਜਟ ਇਜਲਾਸ ਸ਼ੁਰੂ ਹੋ ਰਿਹਾ ਹੈ। ਸੈਸ਼ਨ ਹੰਗਾਮੇ ਵਾਲੇ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਅਤੇ ਸ਼ੁਭਕਰਨ ਸਿੰਘ ਦੀ ਮੌਤ ਸਮੇਤ ਕਈ ਮੁੱਦਿਆਂ ‘ਤੇ ‘ਆਪ’ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਰਕਾਰ ਵੀ ਹਮਲਾਵਰ ਰਹੇਗੀ। ਮੁੱਖ ਮੰਤਰੀ ਮਾਨ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਕੱਲ ਸਵਾਲਾਂ ਦੇ ਘੇਰੇ ਵਿਚ ਲਿਆਂਦਾ ਹੈ।