Sunday, July 7, 2024
HomePunjabi Newsਜਲੰਧਰ (ਪੱਛਮੀ) ਦੀ ਜ਼ਿਮਨੀ ਚੋਣ ਨੇ ਸਿਆਸੀ ਮਾਹੌਲ ਭਖਾਇਆ

ਜਲੰਧਰ (ਪੱਛਮੀ) ਦੀ ਜ਼ਿਮਨੀ ਚੋਣ ਨੇ ਸਿਆਸੀ ਮਾਹੌਲ ਭਖਾਇਆ

ਆਪ’ ਨੇ ਮਹਿੰਦਰ ਭਗਤ ਅਤੇ ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਦਿੱਤੀ ਟਿਕਟ

ਜਲੰਧਰ/ਬਿਊਰੋ ਨਿਊਜ਼ : ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਇਸ ਹਲਕੇ ’ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਜ਼ਿਮਨੀ ਚੋਣ ਲਾਜ਼ਮੀ ਹੋ ਗਈ ਸੀ। ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਵਿਧਾਨ ਸਭਾ ਦੇ ਸਪੀਕਰ ਨੇ 30 ਮਈ ਨੂੰ ਅੰਗੁਰਾਲ ਦਾ ਅਸਤੀਫਾ ਮਨਜੂਰ ਕਰ ਲਿਆ ਸੀ।

ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ। ਉਹ ਪਾਰਟੀ ਦੇ ਜਲੰਧਰ ਪੱਛਮੀ ਹਲਕੇ ਤੋਂ ਇੰਚਾਰਜ ਵੀ ਹਨ। ਉਹ ਭਾਜਪਾ ਦੇ ਸੀਨੀਅਰ ਆਗੂ ਚੁੰਨੀ ਲਾਲ ਭਗਤ ਦੇ ਪੁੱਤਰ ਹਨ। ਉਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ‘ਆਪ’ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਹੈ।  

RELATED ARTICLES

Most Popular

Recent Comments