More
    HomePunjabi Newsਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲਿਆਂ ਖਿਲਾਫ਼ ਚੁੱਕਿਆ ਸਖਤ ਕਦਮ

    ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲਿਆਂ ਖਿਲਾਫ਼ ਚੁੱਕਿਆ ਸਖਤ ਕਦਮ

    ਪਰਾਲੀ ਸਾੜਨ ਵਾਲਿਆਂ ਨੂੰ ਭਰਨਾ ਪਵੇਗਾ ਹੁਣ ਦੁੱਗਣਾ ਜ਼ੁਰਮਾਨਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੌਮੀ ਰਾਜਧਾਨੀ ਨਵੀਂ ਦਿੱਲੀ ਅਤੇ ਨਾਲ ਲਗਦੇ ਇਲਾਕਿਆਂ ’ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਖ਼ਤ ਕਦਮ ਚੁੱਕੇ ਹਨ। ਕੇਂਦਰ ਸਰਕਾਰ ਨੇ ਹੁਣ ਪਰਾਲੀ ਸਾੜਨ ’ਤੇ ਜ਼ੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ 5 ਹਜ਼ਾਰ ਰੁਪਏ ਜ਼ੁਰਮਾਨੇ ਵਜੋਂ ਭਰਨੇ ਪੈਣਗੇ।

    ਜੇਕਰ 2 ਏਕੜ ਤੋਂ 5 ਏਕੜ ਜ਼ਮੀਨ ਵਾਲੇ ਕਿਸਾਨ ਪਰਾਲੀ ਸਾੜਦੇ ਹਨ ਤਾਂ ਉਨ੍ਹਾਂ ਨੂੰ 10,000 ਰੁਪਏ ਜੁਰਮਾਨੇ ਦਾ ਭੁਗਤਾਨ ਕਰਨਾ ਪਵੇਗਾ। ਜਦਕਿ ਇਸ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਜ਼ੁਰਮਾਨਾ ਭਰਨਾ ਪਵੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਵਾਲਿਆਂ ਖਿਲਾਫ਼ ਸਖ਼ਤੀ ਵਰਤਣ ਲਈ ਕਿਹਾ ਸੀ। ਅਦਾਲਤ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕ ਰਹੀ ਹੈ, ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਇਹ ਸਖ਼ਤ ਫ਼ੈਸਲਾ ਲਿਆ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਨਾਕਾਮ ਰਹਿਣ ਲਈ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਦੀ ਆਲੋਚਨਾ ਕੀਤੀ ਸੀ।

    RELATED ARTICLES

    Most Popular

    Recent Comments