ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਮੇਤ ਵੱਖ-ਵੱਖ ਮੁੱਦਿਆਂ ‘ਤੇ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਸਰਕਾਰ ਕਿਸਾਨਾਂ ਤੋਂ ਗੱਲਬਾਤ ਦੇ ਪ੍ਰਸਤਾਵ ਦਾ ਇੰਤਜ਼ਾਰ ਕਰ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਦੇ ਸੀਨੀਅਰ ਮੰਤਰੀ ਇਸ ਮੁੱਦੇ ‘ਤੇ ਲਗਾਤਾਰ ਚਰਚਾ ਕਰ ਰਹੇ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚੰਡੀਗੜ੍ਹ ‘ਚ ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਗੱਲਬਾਤ ਹੋਈ। ਹਾਲਾਂਕਿ, ਇਹ ਗੱਲਬਾਤ ਬੇਸਿੱਟਾ ਰਹੀ। ਉਸ ਸਮੇਂ ਕੇਂਦਰੀ ਮੰਤਰੀ ਉਥੇ ਬੈਠੇ ਸਨ ਪਰ ਕਿਸਾਨ ਉੱਠ ਕੇ ਚਲੇ ਗਏ ਸਨ।
ਕਿਸਾਨਾਂ ਨਾਲ ਵੱਖ ਵੱਖ ਮੁੱਦਿਆਂ ਤੇ ਗੱਲਬਾਤ ਲਈ ਤਿਆਰ ਕੇਂਦਰ ਸਰਕਾਰ
RELATED ARTICLES