HomePunjabi Newsਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ

ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ

ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ

ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ’ਚ ਗਰਨੇਡ ਹਮਲਾ ਕਰਨ ਵਾਲੇ ਹਮਲਾਵਰ ਜੰਮੂ-ਕਸ਼ਮੀਰ ਭੱਜਣ ਦੀ ਤਿਆਰੀ ਵਿਚ ਸਨ। ਰਿਮਾਂਡ ’ਤੇ ਲਏ ਗਏ ਹਮਲਾਵਰ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਕਈ ਅਹਿਮ ਜਾਣਕਾਰੀਆਂ ਦਿੱਤੀਆਂ। ਗਿ੍ਰਫ਼ਤਾਰ ਕੀਤੇ ਗਏ ਆਰੋਪੀ ਨੇ ਦੱਸਿਆ ਕਿ ਦੂਜਾ ਹਮਲਾਵਰ ਵਿਸ਼ਾਲ ਹੈ ਜੋ ਕਿ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਗਿ੍ਰਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਗਿ੍ਰਫ਼ਤਾਰ ਕੀਤੇ ਗਏ ਹਮਲਾਵਰ ਰੋਹਨ ਮਸੀਹ ਨੇ ਦੱਸਿਆ ਕਿ ਉਸ ਨੂੰ ਗਰਨੇਡ ਸੁੱਟਣ ਬਦਲੇ ਵਿਦੇਸ਼ ਤੋਂ 5 ਲੱਖ ਰੁਪਏ ਦਾ ਆਫ਼ਰ ਦਿੱਤਾ ਗਿਆ ਸੀ ਪ੍ਰੰਤੂ ਹਾਲੇ ਤੱਕ ਉਸ ਨੂੰ ਸਿਰਫ਼ 20 ਹਜ਼ਾਰ ਰੁਪਏ ਮਿਲੇ ਹਨ। ਰੋਹਨ ਮਸੀਹ ਨੇ ਪੁਲਿਸ ਨੂੰ ਦੱਸਿਆ ਕਿ ਉਹ ਹਮਲਾ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਜਾਣਾ ਚਾਹੁੰਦੇ ਸਨ ਤਾਂ ਜੋ ਪੰਜਾਬ ਅਤੇ ਚੰਡੀਗੜ੍ਹ ਦੀ ਸੁਰੱਖਿਆ ਏਜੰਸੀਆਂ ਤੋਂ ਬਚ ਸਕਣ।

RELATED ARTICLES

Most Popular

Recent Comments