Friday, July 5, 2024
HomePunjabi Newsਪੰਜਾਬ ਵਿਚ ਸੀਤ ਲਹਿਰ ਨੇ ਠੰਡ ਹੋਰ ਵਧਾਈ; ਹਿਮਾਚਲ ਵਿਚ ਮੀਂਹ ਅਤੇ...

ਪੰਜਾਬ ਵਿਚ ਸੀਤ ਲਹਿਰ ਨੇ ਠੰਡ ਹੋਰ ਵਧਾਈ; ਹਿਮਾਚਲ ਵਿਚ ਮੀਂਹ ਅਤੇ ਬਰਫਵਾਰੀ ਦਾ ਅਨੁਮਾਨ

ਚੰਡੀਗੜ੍ਹ/ਬਿਊਰੋ ਨਿਊਜ਼  : ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਉਤਰੀ ਭਾਰਤ ਵਿਚ ਸੀਤ ਲਹਿਰ ਨੇ ਠੰਡ ਹੋਰ ਵਧਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਵਿਚ ਅੱਜ ਮੰਗਲਵਾਰ ਸਵੇਰੇ ਵੀ ਧੁੰਦ ਛਾਈ ਰਹੀ ਅਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਹਰਿਆਣਾ ਵਿਚ ਕਈ ਥਾਵਾਂ ’ਤੇ ਧੁੰਦ ਕਾਰਨ ਵਿਜੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਜੇ ਕਰੀਬ ਪੰਜ ਦਿਨ ਹੋਰ ਠੰਡ ਦਾ ਪ੍ਰਕੋਪ ਜਾਰੀ ਰਹਿ ਸਕਦਾ ਹੈ। ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਖੇਤਰਾਂ ਵਿਚ 27 ਜਨਵਰੀ ਤੱਕ ਧੁੰਦ ਅਤੇ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦਾ ਮੰਨਣਾ ਹੈ ਕਿ 10 ਕਿਲੋਮੀਟਰ ਦੀ ਰਫਤਾਰ ਨਾਲ ਚੱਲਣ ਵਾਲੀ ਸੀਤ ਲਹਿਰ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋ ਸਕਦੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਠੰਡ ਦੇ ਚੱਲਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿਚ ਮੀਂਹ ਅਤੇ ਬਰਫਵਾਰੀ ਦੇ ਅਸਾਰ ਬਣ ਰਹੇ ਹਨ। ਚੰਡੀਗੜ੍ਹ ਵਿਚ ਵੀ ਮੌਸਮ ਵਿਭਾਗ ਵਲੋਂ ਠੰਡ ਨੂੰ ਲੈ ਕੇ ਯੈਲੋ ਅਲਰਟ ਕੀਤਾ ਗਿਆ ਹੈ ਅਤੇ ਆਉਂਦੇ ਦਿਨਾਂ ਦੌਰਾਨ ਵੀ ਮੌਸਮ ਠੰਡਾ ਹੀ ਰਹਿਣ ਦੇ ਆਸਾਰ ਹਨ।

RELATED ARTICLES

Most Popular

Recent Comments