HomePunjabi Newsਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ।

ਹੁਣ ਤੱਕ ਆਏ ਰੁਝਾਨਾਂ ਅਨੁਸਾਰ ਗਿੱਦੜਬਾਹਾ ਅਤੇ ਚੱਬੇਵਾਲ ਸੀਟ ਤੋਂ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ ਜਦਕਿ ਬਰਨਾਲਾ ਅਤੇ ਡੇਰਾ ਬਾਬਾ ਨਾਨਕ ਸੀਟਾਂ ਤੋਂ ਕਾਂਗਰਸ ਪਾਰਟੀ ਅੱਗੇ ਚੱਲੀ ਰਹੀ ਹੈ। ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ 1100 ਵੋਟਾਂ ਨਾਲ ਕਾਂਗਰਸੀ ਉਮੀਦਵਾਰ ਅੰਮਿ੍ਰਤ ਵੜਿੰਗ ਨਾਲੋਂ ਅੱਗੇ ਚੱਲ ਰਹੇ ਹਨ। ਇਸੇ ਤਰ੍ਹਾਂ ਚੱਬੇਵਾਲ ਵਿਧਾਨ ਸਭਾ ਸੀਟ ਇਸ਼ਾਂਕ ਚੱਬੇਵਾਲ ਨੇ ਵੱਡੀ ਲੀਡ ਹਾਸਲ ਕਰ ਲਈ ਜਦਕਿ ਬਰਨਾਲ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ 1693 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

RELATED ARTICLES

Most Popular

Recent Comments