ਪੰਜਾਬ ਪੁਲਿਸ ਦੇ ਸਾਬਕਾ ਡੀ.ਐਸ.ਪੀ. ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਮਸ਼ਹੂਰ ਰਿਸ਼ਵਤ ਮਾਮਲੇ ‘ਚ ਦੋਸ਼ੀ ਠਹਿਰਾਉਂਦੇ ਹੋਏ ਅਦਾਲਤ ਨੇ ਉਸ ਨੂੰ 6 ਸਾਲ ਦੀ ਸਜ਼ਾ ਸੁਣਾਈ ਹੈ ਅਤੇ 2 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਸਾਬਕਾ ਡੀ.ਐੱਸ.ਪੀ. ਨੂੰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਮੁਲਜ਼ਮ ਐਲਾਨ ਦਿੱਤਾ ਸੀ, ਜਿਸ ਤੋਂ ਬਾਅਦ ਅਦਾਲਤ ਵਿੱਚ ਪੁੱਜੀ ਸਾਬਕਾ ਡੀ.ਐਸ.ਪੀ. ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ।
ਪੰਜਾਬ ਦੀ ਸਾਬਕਾ DSP ਬਾਰੇ ਕੋਰਟ ਨੇ ਦਿੱਤਾ ਵੱਡਾ ਫੈਂਸਲਾ, ਸੁਣਾਈ ਸਜ਼ਾ
RELATED ARTICLES