Sunday, July 7, 2024
HomePunjabi Newsਏਅਰ ਇੰਡੀਆ ਐਕਸਪ੍ਰੈਸ ਦੇ ਕਰੂ ਮੈਂਬਰ ਕੰਮ ’ਤੇ ਪਰਤਣ ਲੱਗੇ

ਏਅਰ ਇੰਡੀਆ ਐਕਸਪ੍ਰੈਸ ਦੇ ਕਰੂ ਮੈਂਬਰ ਕੰਮ ’ਤੇ ਪਰਤਣ ਲੱਗੇ

ਹਾਲਾਤ ਪਹਿਲਾਂ ਵਾਲੇ ਹੋਣ ’ਚ ਲੱਗਣਗੇ ਦ ਦਿਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਇੰਡੀਆ ਐਕਸਪ੍ਰੈਸ ਦੇ ਕਰੂ ਮੈਂਬਰਾਂ ਨੇ ਕੰਮ ’ਤੇ ਪਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਅੱਜ ਏਅਰਲਾਈਨ ਦੇ ਸੰਚਾਲਨ ਵਿਚ ਹੌਲੀ-ਹੌਲੀ ਸੁਧਾਰ ਹੋਣਾ ਸ਼ੁਰੂ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਾਲਤ ਪਹਿਲਾਂ ਵਰਗੇ ਹੋਣ ’ਚ ਫਿਲਹਾਲ ਦੋ ਦਿਨ ਹੋਰ ਲੱਗ ਜਾਣਗੇ।

ਏਅਰ ਇੰਡੀਆ ਐਕਸਪ੍ਰੈਸ ਦੇ ਕਰੂ ਮੈਂਬਰਾਂ ਦੀ ਹੜਤਾਲ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਸਨ। ਕਰੂ ਮੈਂਬਰਾਂ ਨੇ ਏਅਰਲਾਈਨ ਵਿੱਚ ਦੁਰਪ੍ਰਬੰਧ ਦੇ ਵਿਰੋਧ ਵਿੱਚ ਹੜਤਾਲ ਕੀਤੀ ਸੀ ਅਤੇ ਉਨ੍ਹਾਂ ਲੰਘੀ ਰਾਤ ਹੜਤਾਲ ਨੂੰ ਵਾਪਸ ਲੈ ਲਿਆ। ਇਸ ਦੇ ਨਾਲ ਏਅਰਲਾਈਨ ਪ੍ਰਬੰਧਨ ਨੇ ਬਰਖਾਸਤ ਕੀਤੇ 25 ਕਰੂ ਮੈਂਬਰਾਂ ਨੂੰ ਮੁੜ ਤੋਂ ਬਹਾਲ ਕਰਨ ਦਾ ਭਰੋਸਾ ਦਿੱਤਾ ਹੈ। ਟਾਟਾ ਸਮੂਹ ਦੀ ਮਾਲਕੀ ਵਾਲੀ ਏਅਰਲਾਈਨ ਦੇ ਕਰੂ ਮੈਂਬਰਾਂ ਵੱਲੋਂ ਕੀਤੀ ਗਈ ਹੜਤਾਲ ਦੇ ਚਲਦਿਆਂ 170 ਉਡਾਣਾਂ ਰੱਦ ਕਰਨੀਆਂ ਪਈਆਂ ਸਨ। ਧਿਆਨ ਰਹੇ ਕਿ ਏਅਰ ਇੰਡੀਆ ਐਕਸਪ੍ਰੈਸ ਵੱਲੋਂ ਰੋਜ਼ਾਨਾ ਲਗਪਗ 380 ਉਡਾਣਾਂ ਦਾ ਸੰਚਾਲਨ ਕੀਤਾ ਜਾਂਦਾ ਹੈ।

RELATED ARTICLES

Most Popular

Recent Comments