More
    HomePunjabi Newsਵਾਇਨਾਡ ’ਚ ਜ਼ਮੀਨ ਖਿਸਕਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 36 ਹੋਈ

    ਵਾਇਨਾਡ ’ਚ ਜ਼ਮੀਨ ਖਿਸਕਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 36 ਹੋਈ

    ਪੀਐਮ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਵਲੋਂ ਦੁੱਖ ਦਾ ਪ੍ਰਗਟਾਵਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਰਲ ਦੇ ਵਾਇਨਾਡ ਵਿਚ ਤੇਜ਼ ਮੀਂਹ ਪੈਣ ਕਰਕੇ ਵੱਖ-ਵੱਖ ਥਾਵਾਂ ’ਤੇ ਜ਼ਮੀਨ ਖਿਸਕ ਗਈ। ਇਸਦੇ ਚੱਲਦਿਆਂ 4 ਪਿੰਡ ਪਾਣੀ ਵਿਚ ਰੁੜ੍ਹ ਗਏ ਅਤੇ ਪੁਲ, ਸੜਕਾਂ ਤੇ ਗੱਡੀਆਂ ਵੀ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਈਆਂ। ਇਸ ਹੋਈ ਲੈਂਡਸਲਾਈਡ ਕਾਰਨ ਹੁਣ ਤੱਕ 36 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 400 ਤੋਂ ਜ਼ਿਆਦਾ ਵਿਅਕਤੀ ਮਲਬੇ ਹੇਠਾਂ ਦੱਬੇ ਹੋਣ ਦੀ ਖਬਰ ਹੈ। ਇਹ ਘਟਨਾ ਲੰਘੀ ਰਾਤ 2 ਤੋਂ 4 ਵਜੇ ਦੇ ਵਿਚਕਾਰ ਦੀ ਹੈ। ਰੈਸਕਿਊ ਦੇ ਲਈ ਐਸ.ਡੀ.ਆਰ.ਐਫ. ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਇਸ ਤੋਂ ਇਲਾਵਾ ਏਅਰਫੋਰਸ ਦੇ ਦੋ ਹੈਲੀਕਾਪਟਰ ਵੀ ਰੈਸਕਿਊ ਅਪਰੇਸ਼ਨ ਵਿਚ ਲੱਗੇ ਹੋਏ ਹਨ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਨਾਡ ’ਚ ਵਾਪਰੇ ਇਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਕੇਂਦਰ ਸਰਕਾਰ ਨੇ ਵਾਇਨਾਡ ਦੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਵੀ ਦਿੱਤਾ ਹੈ। ਇਸਦੇ ਚੱਲਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਵਾਇਨਾਡ ਵਿਚ ਵਾਪਰੇ ਦੁਖਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।  

    RELATED ARTICLES

    Most Popular

    Recent Comments