ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਾਈ ਕੋਰਟ ਅਤੇ ਚੰਡੀਗੜ੍ਹ ਵਾਪਸ ਪੰਜਾਬ ਹਵਾਲੇ ਕੀਤਾ ਜਾਵੇ। ਬਡੂੰਗਰ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਦਾ ਬਣਿਆ ਹੈ ਅਤੇ ਇਸ ਦੇ ਅਸਲ ਹੱਕ ਪੰਜਾਬ ਦੇ ਲੋਕ ਹਨ। ਬਡੂੰਗਰ ਨੇ ਦੋਸ਼ ਲਾਇਆ ਕਿ ਪੰਜਾਬ ਨੂੰ ਉਸ ਦਾ ਬਣਦਾ ਹੱਕ ਨਹੀਂ ਮਿਲਿਆ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੀਆਂ ਮੰਗਾਂ ਨੂੰ ਵੀ ਅਣਗੌਲਿਆ ਕੀਤਾ ਗਿਆ ਹੈ।
ਐਸਜੀਪੀਸੀ ਦੇ ਸਾਬਕਾ ਪ੍ਰਧਾਨ ਨੇ ਕੀਤੀ ਮੰਗ, ਚੰਡੀਗੜ੍ਹ ਅਤੇ ਹਾਈ ਕੋਰਟ ਪੰਜਾਬ ਨੂੰ ਸੌਂਪਿਆ ਜਾਵੇ
RELATED ARTICLES