More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਜੁਗੋ ਜੁਗ ਅਟੱਲ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥ ੧ ॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥

    ਵਿਆਖਿਆ:- ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ ( ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। 26-01-25 ਅੰਗ:-704

    RELATED ARTICLES

    Most Popular

    Recent Comments