Sunday, June 16, 2024
HomePunjabi Newsਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਨਸੀਹਤ

ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਨਸੀਹਤ

ਚੰਨੀ ਦੇ ਬਿਆਨ ਨੂੰ ਦੱਸਿਆ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈਸ ਕਾਨਫਰੰਸ ਦੌਰਾਨ ਚੰਨੀ ਨੇ ਟਿੱਪਣੀ ਕਰਦਿਆਂ ਜੰਮੂ ਕਸ਼ਮੀਰ ਦੇ ਪੁੰਛ ’ਚ 4 ਮਈ ਨੂੰ ਭਾਰਤੀ ਸੁਰੱਖਿਆ ਬਲਾਂ ਦੇ ਕਾਫਲੇ ’ਤੇ ਹੋਏ ਹਮਲੇ ਨੂੰ ਸੋਚਿਆ ਸਮਝਿਆ ਸਟੰਟ ਦੱਸਿਆ ਸੀ। ਚੰਨੀ ਦੇ ਇਸ ਬਿਆਨ ਦੀ ਤਿੱਖੀ ਆਲੋਚਨਾ ਵੀ ਹੋਈ ਸੀ। ਚੋਣ ਕਮਿਸ਼ਨ ਨੇ ਚੰਨੀ ਨੂੰ ਨਸੀਹਤ ਦਿੱਤੀ ਹੈ ਕਿ ਭਵਿੱਖ ਵਿਚ ਮੁੜ ਕੇ ਅਜਿਹੀ ਗਲਤੀ ਨਾ ਦੁਹਰਾਈ ਜਾਵੇ। 

RELATED ARTICLES

Most Popular

Recent Comments