More
    HomePunjabi Newsਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

    ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

    ਸ਼ੋ੍ਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਗਿੱਦੜਬਾਹਾ ਦੀਆਂ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਹੁਣ ਇਨ੍ਹਾਂ ਪਿੰਡਾਂ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ। ਕਮਿਸ਼ਨ ਇਸ ਸੰਬੰਧੀ ਬਾਅਦ ਵਿਚ ਸ਼ਡਿਊਲ ਜਾਰੀ ਕਰੇਗਾ। ਚੋਣ ਕਮਿਸ਼ਨ ਵਲੋਂ ਇਹ ਕਦਮ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਮਾਮਲੇ ਵਿਚ ਕਈ ਸ਼ਿਕਾਇਤਾਂ ਸਾਹਮਣੇ ਆਉਣ ਤੋਂ ਬਾਅਦ ਚੁੱਕਿਆ ਗਿਆ ਹੈ।

    ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੋਣਾਂ ਲਈ ਨਾਮਜ਼ਦਗੀਆਂ ਦੌਰਾਨ ਧਾਂਦਲੀਆਂ ਦੇ ਮੱਦੇਨਜ਼ਰ ਦਾਖਲ ਕਰੀਬ 250 ਪਟੀਸ਼ਨਾਂ ਵਾਲੀਆਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਸੀ।  

    RELATED ARTICLES

    Most Popular

    Recent Comments