ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਬਿਆਨਾਂ ‘ਤੇ ਕਾਂਗਰਸ ਅਤੇ ਭਾਜਪਾ ਪ੍ਰਧਾਨਾਂ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਮੋਦੀ ਅਤੇ ਰਾਹੁਲ ਦੇ ਭਾਸ਼ਣਾਂ ਨੂੰ ਲੈ ਕੇ ਆਈਆਂ ਸ਼ਿਕਾਇਤਾਂ ‘ਤੇ ਨੋਟਿਸ ਭੇਜਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਹ ਆਗੂ ਧਰਮ, ਜਾਤ, ਭਾਈਚਾਰੇ ਅਤੇ ਭਾਸ਼ਾ ਦੇ ਆਧਾਰ ’ਤੇ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਫੈਲਾਉਣ ਦਾ ਕੰਮ ਕਰ ਰਹੇ ਹਨ। ਕਮਿਸ਼ਨ ਨੇ ਇਸ ਮਾਮਲੇ ਵਿੱਚ 29 ਅਪਰੈਲ ਨੂੰ ਤੱਕ ਜਵਾਬ ਮੰਗਿਆ ਹੈ।