Monday, July 8, 2024
HomePunjabi Newsਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨੋਟੀਫਿਕੇਸ਼ਨ...

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨੋਟੀਫਿਕੇਸ਼ਨ ਕੀਤਾ ਜਾਰੀ; ਪਹਿਲੇ ਗੇੜ ਲਈ 19 ਅਪ੍ਰੈਲ ਨੂੰ ਪੈਣੀਆਂ ਹਨ ਵੋਟਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ 102 ਸੀਟਾਂ ’ਤੇ ਪੈਣ ਵਾਲੀਆਂ ਵੋਟਾਂ ਲਈ ਅੱਜ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪਹਿਲੇ ਗੇੜ ਵਿਚ 19 ਅਪ੍ਰੈਲ ਨੂੰ 17 ਸੂਬਿਆਂ ਅਤੇ 4 ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਇਨ੍ਹਾਂ ਵਿਚ ਤਾਮਿਲਨਾਡੂ ਦੀਆਂ 33, ਰਾਜਸਥਾਨ ਦੀਆਂ 12, ਉਤਰ ਪ੍ਰਦੇਸ਼ ਦੀਆਂ 8, ਮੱਧ ਪ੍ਰਦੇਸ਼ ਦੀਆਂ 6, ਉਤਰਾਖੰਡ, ਆਸਾਮ ਅਤੇ ਮਹਾਰਾਸ਼ਟਰ ਦੀਆਂ 5-5, ਬਿਹਾਰ ਦੀਆਂ 4, ਪੱਛਮੀ ਬੰਗਾਲ ਦੀਆਂ 3, ਅਰੁਣਾਂਚਲ ਪ੍ਰਦੇਸ਼, ਮਨੀਪੁਰ ਅਤੇ ਮੇਘਾਲਿਆ ਦੀਆਂ 2-2 ਸੀਟਾਂ ਸ਼ਾਮਲ ਹਨ ।

ਇਸੇ ਤਰ੍ਹਾਂ ਛੱਤੀਸਗੜ੍ਹ, ਮਿਜ਼ੋਰਮ, ਨਾਗਾਲੈਂਡ, ਸਿੱਕਮ, ਤਿ੍ਰਪੁਰਾ, ਅਨਾਦਮਨ, ਨਿਕੋਬਾਰ ਟਾਪੂ, ਜੰਮੂ ਤੇ ਕਸ਼ਮੀਰ, ਲਕਸ਼ਦੀਪ ਅਤੇ ਪੁਡੂਚੇਰੀ ਵਿਚ 1-1 ਲੋਕ ਸਭਾ ਸੀਟ ’ਤੇ ਪਹਿਲੇ ਪੜ੍ਹਾਅ ਦੌਰਾਨ ਹੀ ਵੋਟਿੰਗ ਹੋਵੇਗੀ। ਇਨ੍ਹਾਂ ਸਾਰੀਆਂ 102 ਸੀਟਾਂ ਲਈ ਨਾਮਜ਼ਦਗੀ ਪਰਚੇ 27 ਮਾਰਚ ਤੱਕ ਭਰੇ ਜਾ ਸਕਦੇ ਹਨ ਅਤੇ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਲੋਕ ਸਭਾ ਦੀਆਂ ਚੋਣਾਂ ਲਈ 7 ਗੇੜਾਂ ਵਿਚ ਵੋਟਾਂ ਪੈਣੀਆਂ ਹਨ ਅਤੇ 1 ਜੂਨ ਨੂੰ ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣਾ ਹੈ ਅਤੇ ਇਸ ਤੋਂ ਬਾਅਦ ਇਨ੍ਹਾਂ ਵੋਟਾਂ ਦੀ ਗਿਣਤੀ 4 ਜੂਨ ਹੋਵੇਗੀ। 

RELATED ARTICLES

Most Popular

Recent Comments