Sunday, July 7, 2024
HomePunjabi Newsਪੰਜਾਬ ਦਾ ਚੋਣ ਕਮਿਸ਼ਨ ਵੋਟਿੰਗ ਲਈ ਤਿਆਰ

ਪੰਜਾਬ ਦਾ ਚੋਣ ਕਮਿਸ਼ਨ ਵੋਟਿੰਗ ਲਈ ਤਿਆਰ

ਪੰਜਾਬ ’ਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ : ਸਿਬਿਨ ਸੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭਲਕੇ 1 ਜੂਨ ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਲਈ ਚੋਣ ਕਮਿਸ਼ਨ ਨੇ ਪੂਰੀ ਤਿਆਰੀ ਕਰ ਲਈ ਹੈ। ਇਸਦੇ ਚੱਲਦਿਆਂ ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਭਲਕੇ ਹੋਣ ਵਾਲੀ ਵੋਟਿੰਗ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਵਾਰ ਪੰਜਾਬ ਵਿਚ 70 ਫੀਸਦੀ ਤੋਂ ਵਧ ਵੋਟਿੰਗ ਦਾ ਟੀਚਾ ਮਿੱਥਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਕੁੱਲ 2 ਕਰੋੜ 14 ਲੱਖ ਵੋਟਰ ਹਨ, ਜਿਨ੍ਹਾਂ ਵਿਚੋਂ ਕਰੀਬ 1600 ਐਨ.ਆਰ.ਆਈ. ਵੋਟਰ ਹਨ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਵਾਰ 18 ਤੋਂ 19 ਸਾਲ ਦੇ 5 ਲੱਖ ਦੇ ਕਰੀਬ ਨੌਜਵਾਨ ਆਪਣੀ ਵੋਟ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ 24,551 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਦੀ ਸੁਰੱਖਿਆ ਲਈ 70 ਹਜ਼ਾਰ ਦੇ ਕਰੀਬ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ।

RELATED ARTICLES

Most Popular

Recent Comments