ਲੋਕਲ ਬਾਡੀਜ਼ ਵਿਭਾਗ ‘ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੀਤਾ ਜਾ ਸਕਦਾ ਹੈ ਬਰਖਾਸਤ, ਸਰਕਾਰ ਵੱਲੋਂ ਕਰਾਸ ਚੈਕਿੰਗ ਦੇ ਨਿਰਦੇਸ਼
ਜਾਅਲੀ ਸਰਟੀਫਿਕੇਟਾਂ ਦੇ ਆਧਾਰ ‘ਤੇ ਲੋਕਲ ਬਾਡੀਜ਼ ਵਿਭਾਗ ‘ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਜਾ ਸਕਦਾ ਹੈ, ਜਿਸ ਤਹਿਤ ਸਰਕਾਰ ਵੱਲੋਂ ਕਰਾਸ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਾਰਵਾਈ ਉਸ ਸ਼ਿਕਾਇਤ ਦੇ ਆਧਾਰ ‘ਤੇ ਸ਼ੁਰੂ ਕੀਤੀ ਗਈ ਹੈ, ਜਿਸ ‘ਚ ਮੁਲਾਜ਼ਮਾਂ ‘ਤੇ ਵਿਦਿਅਕ ਯੋਗਤਾ ਤੋਂ ਇਲਾਵਾ ਜਾਤੀ ਜਾਂ ਤਜ਼ਰਬੇ ਦੇ ਆਧਾਰ ‘ਤੇ ਜਾਅਲੀ ਸਰਟੀਫਿਕੇਟਾਂ ਦੇ ਆਧਾਰ ‘ਤੇ ਨੌਕਰੀਆਂ ਲੈਣ ਦਾ ਦੋਸ਼ ਲਗਾਇਆ ਗਿਆ ਹੈ।